ਲਹਿਰਾਗਾਗਾ: ਕਿਸਾਨਾਂ ਦਾ ਧਰਨਾ 350ਵੇਂ ਜਾਰੀ, 27 ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਸੱਦਾ

Farmers protest

ਲਹਿਰਾਗਾਗਾ (ਸਮਾਜ ਵੀਕਲੀ):  ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਅਤੇ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਲਗਾਤਾਰ 350ਵੇਂ ਦਿਨ ਵੀ ਜਾਰੀ ਰਿਹਾ।

ਜਥੇਬੰਦੀ ਨੇ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਕਿਸਾਨਾਂ ਤੇ ਨੌਜਵਾਨਾਂ ਨੂੰ ਦਿੱਲੀ ਸੰਘਰਸ਼ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਧਰਨੇ ਨੂੰ ਦਰਸ਼ਨ ਸਿੰਘ ਚੰਗਾਲੀਵਾਲਾ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਜਸਵੀਰ ਲਹਿਲ ਕਲਾਂ, ਜਸਵਿੰਦਰ ਕੌਰ ਗਾਗਾ, ਕੁਲਵਿੰਦਰ ਕੌਰ ਖਾਈ ਨੇ ਦੋਸ਼ ਲਾਇਆ ਕਿ ਭਾਜਪਾ ਦੀ ਮੋਦੀ ਹਕੂਮਤ ਨੇ ਦੇਸ਼ ਦਾ ਕੁਦਰਤੀ ਸਰਮਾਇਆ ਕੌਡੀਆ ਦੇ ਭਾਅ ਸਾਮਰਾਜੀਆਂ ਨੂੰ ਵੇਚ ਦਿੱਤਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ ਕਾਰਨ ਪੰਜਾਬ ’ਚ ਦੋ ਦੀ ਮੌਤ, 32 ਨਵੇਂ ਕੇਸ
Next articleਚਮਕੌਰ ਸਾਹਿਬ: ਅਣਖ ਖਾਤਰ ਨੌਜਵਾਨ ਦਾ ਕੁਹਾੜੀ ਮਾਰ ਕੇ ਕਤਲ