ਚੰਗੇ ਸਮਾਜ ਦੀ ਸਿਰਜਣਾ ਲਈ ਬੱਚਿਆਂ ਉੱਪਰ ਵਿਸ਼ੇਸ਼ ਧਿਆਨ ਦੇਣ ਦੀ ਲੋੜ -ਸੰਤ ਅਜੀਤ ਸਿੰਘ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਲਾਇਫ ਫਾਊਂਡੇਸ਼ਨ ਪਟਿਆਲਾ ਵੱਲੋਂ ਸਰਪ੍ਰਸਤ ਗਿਆਨੀ ਠਾਕੁਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦੇ ਵਿਦਿਆਰਥੀਆਂ ਨੂੰ ਸੰਤ ਅਜੀਤ ਸਿੰਘ ਨੇ ਗਰਮ ਕੋਟੀਆਂ ਅਤੇ ਬੂਟ ਵੰਡੇ ਗਏ।ਇਸ ਮੌਕੇ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਬਲਾਕ ਸਿੱਖਿਆ ਅਫ਼ਸਰ ਭੁਪਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਅਜੀਤ ਸਿੰਘ ਨੇ ਕਿਹਾ ਕਿ ਲਾਇਫ ਫਾਊਂਡੇਸ਼ਨ ਵੱਲੋਂ ਲੋੜਵੰਦ ਬੱਚਿਆਂ ਨੂੰ ਪੜ੍ਹਾਈ ਵਿੱਚ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਤਜਰਬੇਕਾਰ ਸਟਾਫ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਕਿਹਾ ਕਿ ਕਿ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜ ਕੇ ਆਪਣੀ ਲੁੱਟ ਨਾ ਕਰਵਾਉਣ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਭੁਪਿੰਦਰ ਸਿੰਘ ਜੋਸਨ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਨਵੀਆਂ ਤਕਨੀਕਾਂ ਰਾਹੀਂ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਉੱਘੇ ਪੱਤਰਕਾਰ ਸੰਤੋਖ ਸਿੰਘ ਪਨੂੰ ਅਤੇ ਨਿਰਮਲ ਸਿੰਘ ਜੋਸਨ ਨੇ ਸੰਤ ਅਜੀਤ ਸਿੰਘ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਸਕੂਲ ਅਧਿਆਪਕ ਜਗਮੋਹਨ ਸਿੰਘ ਅਤੇ ਸਤਵਿੰਦਰ ਕੌਰ ਨੇ ਸਹਿਯੋਗ ਦੇਣ ਲਈ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਆਂਗਣਵਾੜੀ ਇੰਚਾਰਜ ਰਣਜੀਤ ਕੌਰ, ਮੈਡਮ ਸਤਵਿੰਦਰ ਕੌਰ, ਜਥੇਦਾਰ ਅੱਛਰ ਸਿੰਘ, ਰਮੇਸ਼ ਕੁਮਾਰ, ਮਨਜੀਤ ਕੌਰ, ਅਮਨਪ੍ਰੀਤ ਕੌਰ, ਦਿਲਪ੍ਰੀਤ ਸਿੰਘ, ਕਰਨਜੋਤ ਸਿੰਘ ਆਦਿ ਹਾਜ਼ਰ ਸਨ।