ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ‘ਚ ਗਾਂਧੀ ਜਯੰਤੀ ਸਬੰਧੀ ਸਮਾਗਮ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਲਾਰਡ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਸੁਲਤਾਨਪੁਰ ਲੋਧੀ ਵਿਖੇ ਗਾਂਧੀ ਜੈਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਦਰਮਿਆਨ ਲੇਖ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ। ਕੋਮਲਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਸੰਦੀਪ ਕੌਰ ਲੇਖ ਮੁਕਾਬਲੇ ਵਿਚ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ । ਸਲੋਗਨ ਰਾਈਟਿੰਗ ਮੁਕਾਬਲੇ ਵਿਚ ਸੁਪ੍ਰੀਤ ਕੌਰ ਪਹਿਲੇ, ਕਿਰਨਦੀਪ ਕੌਰ ਦੂਜੇ ਅਤੇ ਜਸਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ । ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਸੁੰਮੀ ਧੀਰ, ਪ੍ਰੋ.ਰਮਾ, ਪ੍ਰੋ.ਚਰਨਜੀਤ ਕੌਰ, ਪ੍ਰੋ.ਸਾਹਿਲ, ਪ੍ਰੋ.ਵੀਨਸ, ਪ੍ਰੋ.ਨੀਰੂ ਬਾਲਾ, ਮੈਡਮ ਰੀਟਾ, ਨਵੀਨ ਖੁਰਾਣਾ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਸ.ਡੀ. ਕਾਲਜ ਫਾਰ ਵੁਮੈਨ ‘ਚ 2 ਦਿਨਾਂ ਟੇਲੈਂਟ ਹੰਟ ਦਾ ਆਗਾਜ਼
Next articleIndian origin baby, parents, uncle kidnapped in California