ਸਮਸਤੀਪੁਰ (ਸਮਾਜ ਵੀਕਲੀ): ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਅਤੇ ਸਮਸਤੀਪੁਰ ਜ਼ਿਲ੍ਹੇ ਦੇ ਹਸਨਪੁਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਵਿਧਾਇਕ ਤੇਜ ਪ੍ਰਤਾਪ ਯਾਦਵ ਖ਼ਿਲਾਫ਼ ਚੋਣਾਂ ਦੌਰਾਨ ਹਲਫ਼ਨਾਮੇ ’ਚ ਜਾਇਦਾਦ ਦਾ ਪੂਰਾ ਵੇਰਵਾ ਨਾ ਦੇਣ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਰੋਸਡਾ ਥਾਣੇ ਦੇ ਇੰਚਾਰਜ ਸੀਤਾਰਾਮ ਪ੍ਰਸਾਦ ਨੇ ਦੱਸਿਆ ਕਿ ਤੱਤਕਾਲੀ ਚੋਣ ਅਧਿਕਾਰੀ ਬ੍ਰਜੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਬਿਹਾਰ ਦੇ ਸਾਬਕਾ ਸਿਹਤ ਮੰਤਰੀ ਤੇਜ ਪ੍ਰਤਾਪ ‘ਤੇ 2020 ‘ਚ ਬਿਹਾਰ ਵਿਧਾਨ ਸਭਾ ਚੋਣਾਂ ‘ਚ ਦਾਇਰ ਹਲਫਨਾਮੇ ‘ਚ ਜਾਇਦਾਦ ਦੇ ਵੇਰਵੇ ਛੁਪਾਉਣ ਦਾ ਦੋਸ਼ ਹੈ। ਜੇਡੀਯੂ ਨੇ ਪਹਿਲਾਂ ਤੇਜ ਪ੍ਰਤਾਪ ਦੇ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਸ ਦੇ ਖਿਲਾਫ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly