ਲਾਲੂ ਨੇ ਭਾਜਪਾ ਨੂੰ ਨਿਸ਼ਾਨਾ ਬਣਾਉਣ ਲਈ ‘ਮੰਡਲ ਬਨਾਮ ਕਮੰਡਲ’ ਦਾ ਮੁੱਦਾ ਉਠਾਇਆ

ਨਵੀਂ ਦਿੱਲੀ (ਸਮਾਜ ਵੀਕਲੀ) : ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ‘ਮੰਡਲ ਬਨਾਮ ਕਮੰਡਲ’ ਬਹਿਸ ਨੂੰ ਮੁੜ ਹਵਾ ਦਿੰਦਿਆਂ ਦੋਸ਼ ਲਾਇਆ ਕਿ ਭਾਜਪਾ ਸਮਾਜ ਨੂੰ ਫਿਰਕਿਆਂ ’ਚ ਵੰਡ ਰਹੀ ਹੈ ਅਤੇ ਉਹ ਸਮਾਜਿਕ ਨਿਆਂ ਤੇ ਕਮਜ਼ੋਰ ਵਰਗਾਂ ਦੇ ਰਾਖਵੇਂਕਰਨ ਖ਼ਿਲਾਫ਼ ਹੈ। ਲਾਲੂ ਨੇ ਇਹ ਵੀ ਦਾਅਵਾ ਕੀਤਾ ਕਿ ਸੀਬੀਆਈ ਅਤੇ ਈਡੀ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਇਸ ਲਈ ਆਖਿਆ ਗਿਆ ਹੈ ਕਿਉਂਕਿ ਉਹ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਜਾਂਚ ਏਜੰਸੀਆਂ ਦੇ ਛਾਪਿਆਂ ਤੋਂ ਡਰਨ ਵਾਲੇ ਨਹੀਂ ਹਨ। ਆਰਜੇਡੀ ਦੀ ਕਾਨਫਰੰਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨ ਪਾਰਟੀ ਰਾਮ ਮੰਦਰ ਅੰਦੋਲਨ ਦੇ ਸਮੇਂ ਤੋਂ ਹੀ ਰਾਖਵੇਂਕਰਨ ਖ਼ਿਲਾਫ਼ ਹੈ। ਸਿਹਤ ਨਾਸਾਜ਼ ਹੋਣ ਕਾਰਨ ਲਾਲੂ ਪ੍ਰਸਾਦ ਨੇ ਤਾਲਕਟੋਰਾ ਸਟੇਡੀਅਮ ’ਚ ਪਾਰਟੀ ਦੇ ਡੈਲੀਗੇਟਾਂ ਨੂੰ ਸੰਖੇਪ ਹੀ ਭਾਸ਼ਨ ਦਿੱਤਾ। ਉਹ ਛੇਤੀ ਹੀ ਇਲਾਜ ਲਈ ਸਿੰਗਾਪੁਰ ਜਾਣਗੇ। ਲਾਲੂ ਪ੍ਰਸਾਦ ਨੇ ਬਿਹਾਰ ’ਚ 2015 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜਨਤਾ ਦਲ (ਯੂ) ਨਾਲ ਹੱਥ ਮਿਲਾ ਲਏ ਸਨ ਅਤੇ ਉਨ੍ਹਾਂ ਭਾਜਪਾ ਨੂੰ ਖੁੱਡੇ ਲਾਉਣ ਲਈ ਰਾਖਵੇਂਕਰਨ ਦਾ ਮੁੱਦਾ ਉਠਾਇਆ ਸੀ। ਆਪਣੇ ਸੰਬੋਧਨ ਦੌਰਾਨ ਲਾਲੂ ਪ੍ਰਸਾਦ ਨੇ ਦੋਸ਼ ਲਾਇਆ ਕਿ ਦੇਸ਼ ’ਚ ਅਦਾਰਿਆਂ ਨੂੰ ਢਾਹ ਲਗਾ ਕੇ ਐਮਰਜੈਂਸੀ ਵਰਗਾ ਤਾਨਸ਼ਾਹੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੋਦੀ ਸਰਕਾਰ ਨੂੰ ਲਾਂਭੇ ਕਰਨਾ ਚਾਹੁੰਦੇ ਹਨ ਕਿਉਂਕਿ ਉਹ ਮਹਿੰਗਾਈ, ਬੇਰੁਜ਼ਗਾਰੀ ਅਤੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਠਾਕਰੇ ਧੜੇ ਨੂੰ ‘ਮਸ਼ਾਲ’ ਚੋਣ ਨਿਸ਼ਾਨ ਮਿਲਿਆ
Next articleਭਾਰਤ ਜੋੜੋ ਯਾਤਰਾ ਨਾਲ ਜੁੜ ਰਹੇ ਨੇ ਵੱਖ ਵੱਖ ਤਰ੍ਹਾਂ ਦੇ ਲੋਕ