ਲਾਲੂ, ਰਾਬੜੀ ਤੇ ਤੇਜਸਵੀ ਨੂੰ ਜ਼ਮਾਨਤ

ਦਿੱਲੀ ਦੀ ਅਦਾਲਤ ਨੇ ਅੱਜ ਰਾਸ਼ਟਰੀ ਜਨਤਾ ਦਲ ਦੇ ਆਗੂ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ ਪੁੱਤਰ ਤੇਜਸਵੀ ਯਾਦਵ ਨੂੰ ਆਈਆਰਸੀਟੀਸੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਅਰੁਣ ਭਾਰਦਵਾਜ ਨੇ ਮੁਲਜ਼ਮਾਂ ਨੂੰ ਜ਼ਮਾਨਤ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਤੇ ਇੰਨੀ ਹੀ ਰਾਸ਼ੀ ਦੀ ਜ਼ਾਮਨੀ ’ਤੇ ਦਿੱਤੀ ਹੈ।

Previous articleਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਅਮਰਿੰਦਰ
Next articleਕੈਪਟਨ ਨੇ ਪੁਰਖਿਆਂ ਦੇ ਪਿੰਡ ਮਹਿਰਾਜ ’ਤੇ ਲਾਈ ਫੰਡਾਂ ਦੀ ਝੜੀ