ਲੁਧਿਆਣਾ: ਫੈਕਟਰੀ ਵਰਕਰ ਦੀ ਹੱਤਿਆ ਦੇ ਮੁਲਜ਼ਮ ਦੀ ਸੀਆਈਏ ਹਿਰਾਸਤ ’ਚ ਮੌਤ

ਲੁਧਿਆਣਾ (ਸਮਾਜ ਵੀਕਲੀ) : ਸਾਹਨੇਵਾਲ ਵਿਖੇ ਫੈਕਟਰੀ ਕਰਮਚਾਰੀ ਦੀ ਹੱਤਿਆ ਦੇ ਦੋਸ਼ ਵਿੱਚ ਲੁਧਿਆਣਾ ਪੁਲੀਸ ਵੱਲੋਂ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਦੋ ਮੁਲਜ਼ਮਾਂ ਵਿੱਚੋਂ ਇੱਕ ਨੇ ਅੱਜ ਸਵੇਰੇ ਸੀਆਈਏ ਹਿਰਾਸਤ ਵਿੱਚ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ 28 ਸਤੰਬਰ ਨੂੰ ਜਤਿੰਦਰ ਛੋਟੂ (29) ਅਤੇ ਪਰਮਜੀਤ (27) ਨੂੰ ਗ੍ਰਿਫਤਾਰ ਕੀਤਾ ਸੀ, ਜੋ ਨਟ-ਬੋਲਟ ਬਣਾਉਣ ਵਾਲੀ ਫੈਕਟਰੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਗਏ ਸਨ। ਦੋਵਾਂ ਨੇ ਨਟ-ਬੋਲਟਸ ਦਾ ਵੱਡਾ ਸਟਾਕ ਲੁੱਟ ਲਿਆ। ਭੱਜਣ ਸਮੇਂ ਉਨ੍ਹਾਂ ਦਾ ਫੈਕਟਰੀ ਵਰਕਰ ਭਵਾਨੀ (35) ਨਾਲ ਟਕਰਾਅ ਹੋ ਗਿਆ ਅਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ 24 ਘੰਟਿਆਂ ਦੇ ਅੰਦਰ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਪੁਲੀਸ ਰਿਮਾਂਡ ’ਤੇ ਸਨ ਅਤੇ ਉਨ੍ਹਾਂ ਨੂੰ ਸੀਆਈਏ ਵਿੱਚ ਰੱਖਿਆ ਗਿਆ ਸੀ। ਅੱਜ ਸਵੇਰੇ ਜਦੋਂ ਮੁਲਜ਼ਮ ਪਰਮਜੀਤ ਸੁੱਤਾ ਸੀ ਤਾਂ ਮੁਲਜ਼ਮ ਜਤਿੰਦਰ ਛੋਟੂ ਨੇ ਕਥਿਤ ਤੌਰ ’ਤੇ ਕੱਪੜੇ ਨਾਲ ਫਾਹਾ ਲੈ ਲਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleJamaat-e-Islami Hind calls aborting fetus a ‘moral crime’
Next articleਸੰਗਰੂਰ: ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਦਾ ਘਿਰਾਓ ਕਰਕੇ ਕਾਲੀਆਂ ਝੰਡੀਆਂ ਦਿਖਾਈਆਂ