ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ’ਤੇ ਵੱਖਰੀ ਚਰਚਾ ਕਰਾਉਣ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ। ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਹੇਠਲੇ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਕੀਤੇ ਜਾਣ ਬਾਅਦ ਸ਼ਾਮ 7 ਵਜੇ, ਰਾਤ 9 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ। ਮੈਂਬਰਾਂ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਅਤੇ ਸਿਫਰ ਕਾਲ ਦੀ ਕਾਰਵਾਈ ਨਹੀਂ ਚਲ ਸਕੀ।
HOME ਲੋਕ ਸਭਾ: ਖੇਤੀ ਕਾਨੂੰਨਾਂ ’ਤੇ ਵੱਖਰੀ ਚਰਚਾ ਦੀ ਮੰਗ ਨੂੰ ਲੈ ਕੇ...