ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ (ਸਮਾਜ ਵੀਕਲੀ):  ਵਿਰੋਧੀ ਪਾਰਟੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ ਕੀਤੀ ਗਈ। ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਲਈ ਕਹਿੰਦਿਆਂ ਇਸ ਮੁੱਦੇ ’ਤੇ ਬਹਿਸ ਦੀ ਪੇਸ਼ਕਸ਼ ਕੀਤੀ ਪਰ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ। ਜਦੋਂ ਉਨ੍ਹਾਂ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਕੀਤੀ ਗਈ ਉਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਸੀ। ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨ ਬਾਅਦ ਵਿੱਚ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਰਾਜ ਸਭਾ ਦੀ ਕਾਰਵਾਈ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਵੱਲੋਂ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਵੀ ਦਿੱਤੀ ਗਈ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਕਾਰਨ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਬਾਅਦ ਦੁਪਹਿਰ 2.45 ਵਜੇ ਸ਼ੁਰੂ ਹੋਈ ਪਰ ਪੰਜ ਮਿੰਟ ਬਾਅਦ ਹੀ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।  ਇਸ ਮਗਰੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਰੋਹ ਦੇ ਚੱਲਦਿਆਂ ਰਾਜ ਸਭ ਦੀ ਕਾਰਵਾਈ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ
Next article10 more states witnessing flooding during last 3 years: Govt