ਨਵੀ ਦਿੱਲੀ (ਸਮਾਜ ਵੀਕਲੀ): ਭਾਰਤ ਅਤੇ ਚੀਨ ਵਿਚਾਲੇ ਪੂਰਬੀ ਲੱਦਾਖ ਵਿੱਚੋਂ ਫੌਜਾਂ ਪਿੱਛੇ ਹਟਾਉਣ ਦੀ ਪ੍ਰਕਿਰਿਆ ਸਬੰਧੀ ਕਮਾਂਡਰ ਪੱਧਰ ਦੀ 9ਵੇਂ ਗੇੜ ਦੀ ਗੱਲਬਾਤ 24 ਜਨਵਰੀ ਨੂੰ ਹੋਵੇਗੀ। ਅਧਿਕਾਰਤ ਸੂਤਰਾਂ ਨੇ ਅੱਜ ਦੱਸਿਆ ਕਿ ਫ਼ੌਜੀ ਅਧਿਕਾਰੀਆਂ ਵਿਚਾਲੇ ਐਤਵਾਰ ਨੂੰ ਇਹ ਗੱਲਬਾਤ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ਦੇ ਚੀਨ ਵਾਲੇ ਪਾਸੇ ਮੋਲਡੋ ਬਾਰਡਰ ਪੁਆਇੰਟ ’ਤੇ ਹੋਵੇਗੀ। ਸੂਤਰਾਂ ਮੁਤਾਬਕ ਪੂਰਬੀ ਲੱਦਾਖ ’ਚ ਵੱਖ-ਵੱਖ ਥਾਵਾਂ ’ਤੇ 50 ਹਜ਼ਾਰ ਤੋਂ ਵੀ ਵੱਧ ਭਾਰਤੀ ਸੈਨਿਕ ਤਾਇਨਾਤ ਹਨ। ਚੀਨ ਨੇ ਵੀ ਲੱਗਪਗ ਇੰਨੇ ਹੀ ਸੈਨਿਕ ਤਾਇਨਾਤ ਕੀਤੇ ਹੋਏ ਹਨ।
HOME ਲੱਦਾਖ ਵਿਵਾਦ: ਭਾਰਤ-ਚੀਨ ਵਿਚਾਲੇ 9ਵੇਂ ਗੇੜ ਦੀ ਗੱਲਬਾਤ ਅੱਜ