ਵਧੀਕ ਡਿਪਟੀ ਕਮਿਸ਼ਨਰ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰ ਸ਼ਨਾਖਤ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ’ਤੇ ਜ਼ੋਰ, ਨੋਡਲ ਅਫ਼ਸਰਾਂ ਨੂੰ ਵੋਟਰ ਸ਼ਨਾਖਤ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਹਾ

ਜਲੰਧਰ, (ਸਮਾਜ ਵੀਕਲੀ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਜਸਬੀਰ ਸਿੰਘ ਨੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੇ ਵੋਟਰ ਸ਼ਨਾਖਤ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਨੋਡਲ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਕੀਤੇ ਗਏ ਵੋਟਰ ਸ਼ਨਾਖਤ ਪ੍ਰੋਗਰਾਮ ਤਹਿਤ ਕੀਤੀਆਂ ਜਾਣ ਵਾਲੀਆਂ ਵਿਧਾਨਸਭਾ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਨੂੰ ਇਸ ਤਰ੍ਹਾਂ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ ੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਤੋਂ ਇਲਾਵਾ ਵਿਧਾਨ ਸਭਾ ਪੱਧਰ ’ਤੇ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸ਼ਨਾਖਤ ਪ੍ਰੋਗਰਾਮ ਸ਼ੁਰੂ ਕਰਨ ਦਾ ਮੁੱਖ ਮੰਤਵ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਖੁਦ ਵੇਰਵੇ ਦਰਜ ਕਰਨ ਦੇ ਯੋਗ ਬਣਾਉਣਾ ਹੈ ਤਾਂ ਜੋ ਵੋਟਰ ਸੂਚੀਆਂ ਵਿੱਚ ਕੋਈ ਤਰੁੱਟੀ ਨਾ ਰਹੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਵੋਟਰ ਸੂਚੀਆਂ ਵਿੱਚ ਦਰਜ ਵੇਰਵੇ ਆਨ ਲਾਈਨ ਵਾਚਣ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਨਾਲ ਵੀ ਸੰਪਰਕ ਕਰ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਨਾਗਰਿਕ ਆਪਣੇ ਯੋਗ ਦਸਤਾਵੇਜਾਂ ਜਿਵੇਂ ਕਿ ਭਾਰਤੀ ਪਾਸਪੋਰਟ, ਡਰਾਇਵਿੰਗ ਲਾਇਸੰਸ, ਆਧਾਰ ਕਾਰਡ, ਰਾਸ਼ਨ ਕਾਰਡ ਅਤੇ ਹੋਰ ਕੋਈ ਵੀ ਦਸਤਾਵੇਜ ਜੋ ਸਮਰੱਥ ਅਧਿਕਾਰੀ ਵਲੋਂ ਜਾਰੀ ਕੀਤਾ ਗਿਆ ਹੋਵੇ ਦੀ ਫੋਟੋ ਕਾਪੀ ਦੇ ਕੇ ਅਪਣਾ ਅੰਦਰਾਜ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸ਼ਨਾਖਤ ਪ੍ਰੋਗਰਾਮ ਸਾਲ 2020 ਨੂੰ ਅਧਾਰ ਮੰਨ ਕੇ ਤਿਆਰ ਕੀਤੀਆਂ ਜਾ ਰਹੀਆਂ ਵੋਟਰ ਸੂਚੀਆਂ ਨੂੰ ਸਹੀ ਦੇ ਦਰੁਸਤ ਬਣਾਉਣ ਅਤੇ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਿਲ ਕਰਨ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾਂ ਕੇ ਵੋਟਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ 30 ਸਤੰਬਰ ਤੱਕ ਵੋਟਰ ਸੂਚੀਆਂ ਵਿੱਚ ਸ਼ਾਮਿਲ ਹੋਣ ਤੋਂ ਰਹਿ ਗਏ ਵੋਟਰਾਂ, ਮਰ ਗਏ ਵੋਟਰਾਂ ਅਤੇ ਇਕ ਥਾਂ ਤੋਂ ਦੂਜੀ ਥਾਂ ’ਤੇ ਤਬਦੀਲ ਹੋ ਚੁੱਕੇ ਵੋਟਰਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਅਤੇ ਹੋਰ ਵੀ ਹਾਜ਼ਰ ਸਨ।

Previous articleਅਧਿਆਪਕ ਦਿਵਸ ਮਨਾਇਆ।
Next articleਲਾਰਵਾ ਵਿਰੋਧੀ ਸੈਲ ਵਲੋਂ ਸ਼ਹਿਰ ’ਚ 28 ਡੇਂਗੂ ਲਾਰਵਾ ਕੇਸਾਂ ਦੀ ਪਹਿਚਾਣ, ਹੜ੍ਹ ਪ੍ਰਭਾਵਿਤ ਪਿੰਡਾਂ ’ਚ ਲਾਰਵੀਸਾਈਡ ਦਾ ਛਿੜਕਾਅ ਲਗਾਤਾਰ ਜਾਰੀ