ਡੇਰਾ ਬਾਬਾ ਨਾਨਕ (ਸਮਾਜ ਵੀਕਲੀ):ਇਸ ਮੌਕੇ ਵਫ਼ਦ ਵੱਲੋਂ ਭਾਈਚਾਰਕ ਸਾਂਝ, ਖਿੱਤੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ। ਜਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵਰਕਿੰਗ ਪ੍ਰਧਾਨ ਪਵਨ ਗੋਇਲ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ ਤੇ ਰਾਜਿੰਦਰ ਸਿੰਘ ਅਤੇ ਸ਼ਾਮਲ ਸਨ। ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇੱਥੋਂ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਵੱਲੋਂ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਇਸ ਤੋਂ ਪਹਿਲਾਂ ਜਥੇ ਦਾ ਗੁਰਦਾਸਪੁਰ ਦੇ ਡੀਸੀ ਮੁਹੰਮਦ ਇਸ਼ਫਾਕ ਤੇ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly