ਸੰਯੁਕਤ ਰਾਸ਼ਟਰ (ਸਮਾਜ ਵੀਕਲੀ): ਜੰਗ ਵਿਚ ਹੋਈਆਂ ਮੌਤਾਂ ਦੇ ਸਹੀ ਅੰਕੜਿਆਂ ਬਾਰੇ ਅੰਦਾਜ਼ਾ ਲਾਉਣਾ ਮੁਸ਼ਕਲ ਹੈ। ਪਰ ਸੰਯੁਕਤ ਰਾਸ਼ਟਰ ਮੁਤਾਬਕ ਕਰੀਬ 351 ਨਾਗਰਿਕ ਮਾਰੇ ਗਏ ਹਨ। ਅਸਲ ਗਿਣਤੀ ਕਿਤੇ ਵੱਧ ਹੋ ਸਕਦੀ ਹੈ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀਆਂ ਬਾਰੇ ਏਜੰਸੀ ਨੇ ਅੱਜ ਕਿਹਾ ਕਿ 15 ਲੱਖ ਤੋਂ ਵੱਧ ਲੋਕ ਯੂਕਰੇਨ ਦੀ ਸਰਹੱਦ ਪਾਰ ਕਰ ਕੇ ਵੱਖ-ਵੱਖ ਗੁਆਂਢੀ ਦੇਸ਼ਾਂ ਵਿਚ ਪਹੁੰਚ ਚੁੱਕੇ ਹਨ। ਏਜੰਸੀ ਨੇ ਕਿਹਾ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਸ਼ਰਨਾਰਥੀ ਸੰਕਟ ਐਨੀ ਤੇਜ਼ੀ ਨਾਲ ਵੱਧ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly