ਵਾਈਐੱਸਆਰ ਕਾਂਗਰਸ ਦੀ ਮਾਨਤਾ ਰੱਦ ਕਰਨ ਸਬੰਧੀ ਜਵਾਬ ਮੰਗਿਆ

ਨਵੀਂ ਦਿੱਲੀ (ਸਮਾਜਵੀਕਲੀ) : ਅੰਨਾ ਵਾਈਐੱਸਆਰ ਕਾਂਗਰਸ ਪਾਰਟੀ ਵਲੋਂ ਦਾਇਰ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਅਤੇ ਵਾਈਐੱਸਆਰ ਕਾਂਗਰਸ ਪਾਰਟੀ ਤੋਂ ਜਵਾਬ ਮੰਗਿਆ ਹੈ। ਅੰਨਾ ਵਾਈਐੱਸਆਰ ਕਾਂਗਰਸ ਨੇ ‘ਵਾਈਐੱਸਆਰ’ ਸ਼ਬਦ ਦੀ ਵਰਤੋਂ ਕਰਨ ’ਤੇ ਵਾਈਐੱਸਆਰ ਕਾਂਗਰਸ ਪਾਰਟੀ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ। ਜਸਟਿਸ ਜੈਅੰਤ ਨਾਥ ਨੇ ਇਸ ਮਾਮਲੇ ਸਬੰਧੀ ਨੋਟਿਸ ਜਾਰੀ ਕਰਦਿਆਂ 3 ਸਤੰਬਰ ਤੱਕ ਜਵਾਬ ਮੰਗਿਆ ਹੈ।

Previous articleਤਿਲੰਗਾਨਾ ਹਾਈ ਕੋਰਟ ਵਲੋਂ ਸਕੱਤਰੇਤ ਢਾਹੁਣ ’ਤੇ ਸਟੇਅ
Next articleਸੁਪਰੀਮ ਕੋਰਟ ਵੱਲੋਂ ਅਮਰਨਾਥ ਯਾਤਰਾ ’ਤੇ ਰੋਕ ਸਬੰਧੀ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ