ਸ੍ਰੀਨਗਰ (ਸਮਾਜ ਵੀਕਲੀ): ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਸ਼ੁੱਕਰਵਾਰ ਨੂੰ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਕਾਫਿਲੇ ‘ਤੇ ਗੋਲੀਆਂ ਚਲਾ ਦਿੱਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਉਸ ਨੇ ਦੱਸਿਆ ਕਿ ਸੀਆਰਪੀਐੱਫ ਦਾ ਕਾਫਲਾ ਬਡਗਾਮ ਦੇ ਚਦੂਰਾ ਤੋਂ ਸ੍ਰੀਨਗਰ ਜਾ ਰਿਹਾ ਸੀ। ਅਤਿਵਾਦੀਆਂ ਨੇ ਉਸ ਦੇ ਕਾਫਲੇ ‘ਤੇ ਕਰਲਪੋਰਾ ਵਿਖੇ ਹਮਲਾ ਕਰ ਦਿੱਤਾ। ਘਟਨਾ ਬਾਰੇ ਵਿਸਥਾਰਪੂਰਨ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly