ਸ੍ਰੀਨਗਰ (ਸਮਾਜਵੀਕਲੀ): ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਦੇ ਵੈਨਪੁਰਾ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਖੇਤਰ ਨੂੰ ਘੇਰ ਲਿਆ ਗਿਆ ਸੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ ਅਤੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ ਜਥੇਬੰਦੀ ਨਾਲ ਸਬੰਧਤ ਸਨ।
HOME ਵਾਦੀ ਵਿੱਚ ਦੋ ਅਤਿਵਾਦੀ ਹਲਾਕ