ਨਵੀਂ ਦਿੱਲੀ (ਸਮਾਜ ਵੀਕਲੀ) :mਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਕਿਹਾ ਹੈ ਕਿ 17 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਲਈ ਦਾਖ਼ਲਾ ਕਾਰਡਾਂ ਨੂੰ ਪਹਿਲਾਂ ਹੀ ਡਾਊਨਲੋਡ ਕਰ ਲਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਵਿਦਿਆਰਥੀ ਕਿਸੇ ਵੀ ਕੀਮਤ ’ਤੇ ਇਹ ਪ੍ਰੀਖਿਆਵਾਂ ਚਾਹੁੰਦੇ ਹਨ।
ਕੇਂਦਰੀ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕੋਵਿਡ-19 ਕਾਰਨ ਮੈਡੀਕਲ ਅਤੇ ਇੰਜਨੀਅਰਿੰਗ ਦਾਖ਼ਲਾ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਸੁਰ ਤੇਜ਼ ਹੋ ਰਹੇ ਹਨ। ਸ੍ਰੀ ਪੋਖਰਿਆਲ ਨੇ ਦੱਸਿਆ ਕਿ ਨੈਸ਼ਨਲ ਟੈਸਟਿੰਗ ਏਜੰਸੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ 7 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਜੇਈਈ-ਮੇਨ ਅਤੇ 10 ਲੱਖ ਤੋਂ ਜ਼ਿਆਦਾ ਨੇ ਨੀਟ ਦੇ ਐਡਮਿਟ ਕਾਰਡਾਂ ਨੂੰ ਡਾਊਨਲੋਡ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਮੇਲਾਂ ਮਿਲੀਆਂ ਹਨ ਕਿ ਇਹ ਪ੍ਰੀਖਿਆਵਾਂ ਕਰਵਾਈਆਂ ਜਾਣ ਕਿਉਂਕਿ ਉਹ ਪਿਛਲੇ ਦੋ-ਤਿੰਨ ਸਾਲਾਂ ਤੋਂ ਇਨ੍ਹਾਂ ਦੀ ਤਿਆਰੀ ਕਰ ਰਹੇ ਸਨ।