ਹੁਸੈਨਪੁਰ (ਸਮਾਜ ਵੀਕਲੀ) (ਕੌੜਾ)– ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਧ ਤੋਂ ਵੱਧ ਪੌਦੇ ਲਗਾਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਦੇ ਨਾਲ-ਨਾਲ ਕਰੋਨਾ ਦੌਰਾਨ ਮਾਸਕ ਪਾ ਕੇ ਸਿਹਤ ਸੰਭਾਲ ਲਈ ਅੱਜ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਤੇ ਸੇਵਾ ਸੰਕਲਪ ਸੁਸਾਇਟੀ ਦੇ ਚੇਅਰਮੈਨ ਸ੍ਰੀ ਹਰਪ੍ਰੀਤ ਸੰਧੂ, ਐਡਵੋਕੇਟ ਵਲੋਂ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੌਦੇ ਲਾਉਣ ਤੇ ਮਾਸਕ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਿਧਾਇਕ ਚੀਮਾ ਨੇ ਸੇਵਾ ਸੰਕਲਪ ਸੁਸਾਇਟੀ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਪੰਜਾਬ ਸਰਕਾਰ ਦੀ ਤਰਫੋਂ ਸੁਸਾਇਟੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਸੁਸਾਇਟੀ ਦੇ ਪ੍ਰਤੀਨਿਧੀ ਸ੍ਰੀ ਸੰਧੂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਔਲਿਆਂ ਦਾ ਪੌਦਾ ਲਗਾਕੇ ਇਸਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਭਾਈ ਜਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ (ਮੁੱਖ ਗ੍ਰੰਥੀ) ਭਾਈ ਹਰਜਿੰਦਰ ਸਿੰਘ ਵੀ ਹਾਜ਼ਰ ਸਨ।