ਸਿੱਖਿਆ ਵਿਭਾਗ ਨਾਲ ਸਬੰਧਿਤ ਐਪਲੀਕੇਸ਼ਨਾਂ ਫੋਨ ਵਿਚ ਇਨਬਿਲਡ ਹੀ ਮਿਲਣਗੀਆਂ-.ਨਵਤੇਜ ਸਿੰਘ ਚੀਮਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ੍ਰ.ਨਵਤੇਜ ਸਿੰਘ ਚੀਮਾ ਵਲੋਂ ਅੱਜ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਵਿਚ ਪੜਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ‘ ਪੰਜਾਬ ਸਮਾਰਟ ਕੁਨੈਕਟ’ ਯੋਜਨਾ ਤਹਿਤ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਤਲਵੰਡੀ ਚੌਧਰੀਆਂ ਤੇ ਟਿੱਬਾ ਸਕੂਲਾਂ ਵਿਖੇ ਹੋਏ ਸਮਾਗਮ ਦੌਰਾਨ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ।
ਇਸ ਸਮਾਰਟ ਫੋਨ ਵਿਚ 2 ਜੀ ਬੀ ਰੈਮ, 1.5 ਗੀਗਾ ਪ੍ਰੋਸੈਸਰ, ਡਿਸਪਲੇ 5.45 ਇੰਚ, ਰੈਜੂਲੇਸਨ1280,720, ਬੈਟਰੀ 3000ਐਮਏਐਚ, ਰੀਅਰ ਕੈਮਰਾ 8 ਮੈਗਾ ਪਿਕਸਲ, ਫਰੰਟ ਕੈਮਰਾ 5 ਮੈਗਾ ਪਿਕਸਲ, 2ਜੀ, 3ਜੀ,4ਜੀ ਨੈਟਵਰਕ, ਓ.ਐਸ-9.0 ਐਨਰਾਇਡ, 16 ਜੀਬੀ ਰੈਮ ਜੋ ਕੇ 128 ਜੀਬੀ ਤੱਕ ਵਧਾਈ ਜਾ ਸਕਦੀ,ਪਾਵਰ ਅਡਾਪਟਰ, ਵਾਈ-ਫਾਈ, ਬਲੂਟੂਥ, ਜੀ.ਪੀ.ਐਸ.,ਹੈਡਫੋਨ ਸਮੇਤ ਜੈਕ, ਯੂ.ਐਸ.ਬੀ.ਕੇਬਲ ਅਤੇ ਡਲਿਵਰੀ ਮਿਲਣ ਉਪਰੰਤ ਇਕ ਸਾਲ ਦੀ ਵਾਰੰਟੀ ਵਾਲੀਆਂ ਵਿਸ਼ੇਸ਼ਸਤਾਵਾਂ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਕਪੂਰਥਲਾ ਜਿਲ੍ਹੇ ਅੰੰਦਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 4311ਵਿਦਿਆਰਥੀਆਂ ਜਿਨਾਂ ਵਿਚ 2236ਲੜਕੇ ਅਤੇ 2075 ਲੜਕੀਆਂ ਸ਼ਾਮਿਲ ਹਨ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ।ਇਨ੍ਹਾਂ ਵਿਚੋਂ ਸੁਲਤਾਨਪੁਰ ਲੋਧੀ ਹਲਕੇ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੂੰ 1105 ਸਮਾਰਟ ਫੋਨਾਂ ਦੀ ਵੰਡ ਕੀਤੀ ਜਾ ਰਹੀ ਹੈ।ਵਿਧਾਇਕ ਚੀਮਾ ਨੇ ਬੱਚਿਆਂ ਨੂੰ ਸਮਾਰਟ ਫੋਨ ਦੀ ਸੁਚੱਜੀ ਵਰਤੋਂ ਕਰਕੇ ਆਪਣਾ ਭਵਿੱਖ ਰੌਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਸਮਾਰਟ ਫੋਨ ਸਿੱਖਿਆ ਖੇਤਰ ਵਿਚ ਡਿਜ਼ੀਟਲ ਕ੍ਰਾਂਤੀ ਦਾ ਮੁੱਢ ਬੰਨਣਗੇ।