- ਵਾਤਾਵਰਣ ਦੀ ਸ਼ੁੱਧਤਾ ਲਈ ਪਵਿੱਤਰ ਵੇਈਂ ਦੇ ਆਲੇ-ਦੁਆਲੇ ਲਗਾਏ ਜਾਣਗੇ 30000 ਪੌਦੇ-ਵਿਧਾਇਕ ਚੀਮਾ
- ਕਪੂਰਥਲਾ ‘ਚ ਇਸ ਮੌਨਸੂਨ ਸੀਜ਼ਨ ਦੌਰਾਨ ਲਗਾਏ ਜਾਣਗੇ 1.15 ਲੱਖ ਪੌਦੇ- ਵਣ ਮੰਡਲ ਅਫ਼ਸਰ
ਹੁਸੈਨਪੁਰ, 21 ਜੁਲਾਈ (ਕੌੜਾ) (ਸਮਾਜਵੀਕਲੀ) : ਪਵਿੱਤਰ ਸ਼ਹਿਰ ਸ੍ਰੀ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ੍ਰ.ਨਵਤੇਜ ਸਿੰਘ ਚੀਮਾ ਵਲੋਂ ਅੱਜ ਪਵਿੱਤਰ ਵੇਈਂ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਪੌਦਾ ਲਗਾ ਕੇ ਕੀਤੀ ਗਈ।
ਇਸ ਮੌਕੇ ਬੋਲਦਿਆਂ ਸ੍ਰ.ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ ਗਿਆ ਸੀ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਪਵਿੱਤਰ ਬੇਈਂ ਦੇ ਆਲੇ ਦੁਆਲੇ ਇਸ ਮੌਨਸੂਣ ਸੀਜ਼ਨ ਦੌਰਾਨ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰ.ਚੀਮਾ ਨੇ ਇਹ ਵੀ ਦੱਸਿਆ ਕਿ ਗਰੀਨ ਪੰਜਾਬ ਮਿਸ਼ਨ ਸਕੀਮ ਤਹਿਤ ਪਵਿੱਤਰ ਬੇਈਂ ਦੇ ਆਲੇ-ਦੁਆਲੇ 30000 ਤੋਂ ਜ਼ਿਆਦਾ ਪੌਦੇ ਲਗਾਏ ਜਾਣਗੇ। ਉਨ•ਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਵਿੱਤਰ ਸ਼ਹਿਰ ਸ੍ਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਸ੍ਰੀ ਰਾਜੇਸ਼ ਕੁਮਾਰ ਗੁਲਾਟੀ ਵਣ ਮੰਡਲ ਅਫ਼ਸਰ ਜਲੰਧਰ ਨੇ ਦੱਸਿਆ ਕਿ ਕਪੂਰਥਲਾ ਜ਼ਿਲ•ੇ ਦੇ ਅੰਦਰ ਸਾਲ 2020-21 ਦੌਰਾਨ ਵਣ ਵਿਭਾਗ ਵਲੋਂ ਪਨਕੈਂਪਾ ਅਤੇ ਗਰੀਨ ਪੰਜਾਬ ਮਿਸ਼ਨ ਸਕੀਮ ਤਹਿਤ ਕੁੱਲ 1,15,000 ਬੂਟੇ ਲਗਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਬਮਿਸ਼ਨ ਆਫ਼ ਐਗਰੋਫੋਰੈਸਟਰੀ ਸਕੀਮ ਤਹਿਤ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਆਈ ਹਰਿਆਲੀ ਐਪ ਰਾਹੀਂ ਮੁਫ਼ਤ ਬੂਟੇ ਵੀ ਵੰਡੇ ਜਾ ਰਹੇ ਹਨ।
ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਇਸ ਨੇਕ ਕਾਰਜ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਨ ਲਈ ਵਣ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ•ੇ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਇਸ ਮੌਕੇ ‘ਤੇ ਸ੍ਰੀ ਦਵਿੰਦਰਪਾਲ ਸਿੰਘ ਵਣ ਰੇਂਜ ਕਪੂਰਥਲਾ, ਸ੍ਰੀ ਕ੍ਰਿਸ਼ਨ ਕੁਮਾਰ ਵਣ ਬਲਾਕ ਅਫ਼ਸਰ, ਸ੍ਰੀ ਕੁਲਦੀਪ ਸਿੰਘ ਵਣ ਗਾਰਡ , ਸ੍ਰੀ ਜੌਲੀ ਵਣ ਗਾਰਡ ਵੀ ਹਾਜ਼ਰ ਸਨ।