ਹਲਕੇ ਦੇ ਸਮੁੱਚੇ ਪਿੰਡਾਂ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਹੋਏ-ਚੀਮਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਸਮਾਰਟ ਵਿਲੇਜ ਕੰਪੇਨ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੰਮਾਂ ਲਈ ਜਾਰੀ ਕੀਤੀਆਂ 18 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ਼ ਗ੍ਰਾਮ ਪੰਚਾਇਤ ਜਾਂਗਲਾ ਵੱਲੋਂ ਤਿਆਰ ਕੀਤੇ ਗਏ ਬਾਬਾ ਦੀਪ ਸਿੰਘ ਪਾਰਕ, ਸੀਵਰੇਜ, ਸ਼ਮਸ਼ਾਨ ਘਾਟ, ਪੰਚਾਇਤ ਘਰ ਦਾ ਨਵੀਨੀਕਰਨ ਅਤੇ ਕੰਕਰੀਟ ਰਸਤੇ ਦਾ ਉਦਘਾਟਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਨਗਰ ਨਿਵਾਸੀ ਸੰਗਤਾਂ ਦੀ ਹਾਜ਼ਰੀ ਵਿੱਚ ਕੀਤਾ। ਇਸ ਤੋਂ ਪਹਿਲਾਂ ਪਿੰਡ ਜਾਂਗਲਾ ਪੁੱਜਣ ਤੇ ਸਮਾਜ ਸੇਵਕ ਸੁਰਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਚੀਮਾ ਦਾ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਸ ਮੌਕੇ ਕਰਵਾਏ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਨੂੰ ਦਿੱਤੀ ਵਿਸ਼ੇਸ਼ ਤਵੱਜੋਂ ਸਦਕਾ ਸਮੁੱਚੇ ਪਿੰਡਾਂ ਵਿੱਚ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਰਿਕਾਰਡਤੋੜ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਥਾਪਰ ਤਕਨੀਕ ਨਾਲ ਛੱਪੜਾਂ ਦਾ ਨਿਰਮਾਣ, ਸੁੰਦਰ ਪਾਰਕ, ਕੰਕਰੀਟ ਗਲੀਆਂ, ਸੀਵਰੇਜ, ਸੜਕਾਂ ਦੇ ਨਿਰਮਾਣ, ਛੱਪੜਾਂ ਨੂੰ ਥਾਪਰ ਮਾਡਲ ਅਧੀਨ ਟ੍ਰੀਟਮੈਂਟ ਪਲਾਂਟ ਬਣਾਉਣ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਪਿੰਡ ਜਾਂਗਲਾ ਦੀ ਫਿਰਨੀ ਲਈ 6 ਲੱਖ , ਬਸਤੀ ਸ਼ਿਕਾਰ ਪੁਰ ਦੇ ਸ਼ਮਸ਼ਾਨਘਾਟ ਲਈ 2 ਲੱਖ,ਬਸਤੀ ਭੀਲਾਂਵਾਲ ਦੇ ਸੀਵਰੇਜ ਲੲੀ 5 ਲੱਖ ਅਤੇ ਬਸਤੀ ਗਾਂਧਾ ਸਿੰਘ ਵਾਲਾ ਦੇ ਸ਼ਮਸ਼ਾਨਘਾਟ ਲਈ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹਲਕੇ ਦੀਆਂ ਸਮੁੱਚੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸਮਾਜ ਸੇਵਕ ਸੁਰਜੀਤ ਸਿੰਘ ਬੱਗਾ ਨੇ ਕਿਹਾ ਕਿ ਵਿਧਾਇਕ ਚੀਮਾ ਵੱਲੋਂ ਦਿੱਤੇ ਸਹਿਯੋਗ ਸਦਕਾ ਵਿਕਾਸ ਕਾਰਜ ਮੁਕੰਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਚੇਅਰਮੈਨ ਕੰਬੋਜ ਵੈਲਫੇਅਰ ਬੋਰਡ, ਸਰਪੰਚ ਪ੍ਰੋ ਬਲਜੀਤ ਸਿੰਘ ਟਿੱਬਾ, ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ ਅਤੇ ਬਲਦੇਵ ਸਿੰਘ, ਸੈਕਟਰੀ ਬਲਵਿੰਦਰ ਸਿੰਘ, ਸਾਬਕਾ ਸਰਪੰਚ ਦੀਦਾਰ ਸਿੰਘ,ਪੰਚ ਬਲਦੇਵ ਸਿੰਘ,ਪੰਚ ਸੁਖਜੀਤ ਕੌਰ,ਪੰਚ ਸ਼ਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ ਸੈਦਪੁਰ, ਸਰਪੰਚ ਸ਼ੇਰ ਸਿੰਘ ਮਸੀਤਾਂ, ਡਾਕਟਰ ਭਜਨ ਸਿੰਘ, ਗਿਆਨੀ ਹਰਕੰਵਲ ਸਿੰਘ,ਏ.ਐਸ.ਆਈ ਹਰਨੇਕ ਸਿੰਘ, ਗਿਆਨੀ ਜਸਪਾਲ ਸਿੰਘ, ਪਰਮਜੀਤ ਸਿੰਘ ਸ਼ਿਕਾਰਪੁਰ, ਪਰਮਜੀਤ ਸਿੰਘ ਜਾਂਗਲਾ, ਜਸਕੀਰਤ ਸਿੰਘ, ਬਲਦੇਵ ਸਿੰਘ ਗਾਂਧਾ ਸਿੰਘ ਵਾਲਾ, ਬਲਜਿੰਦਰ ਸਿੰਘ ਪੀ.ਏ, ਕੁਲਦੀਪ ਸਿੰਘ ਭੀਲਾਂਵਾਲ , ਗਗਨਦੀਪ ਸਿੰਘ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly