ਵਿਧਾਇਕ ਚੀਮਾ ਵੱਲੋਂ ਪਿੰਡ ਠੱਟਾ ਪੁਰਾਣਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਕੈਪਸ਼ਨ – ਠੱਟਾ ਪੁਰਾਣਾ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਨਾਲ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਚੇਅਰਮੈਨ ਜਸਪਾਲ ਸਿੰਘ ਧੰਜੂ, ਸਰਪੰਚ ਪ੍ਰੋ ਬਲਜੀਤ ਸਿੰਘ ਟਿੱਬਾ, ਠੇਕੇਦਾਰ ਸੁਖਵਿੰਦਰ ਸਿੰਘ ਸਾਬਾ ਤੇ ਹੋਰ ਨਗਰ ਨਿਵਾਸੀ।

ਵਿਧਾਇਕ ਚੀਮਾ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਦੀ ਆਈ ਹੈ ਅਤੇ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ‘ਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਠੱਟਾ ਪੁਰਾਣਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਠੇਕੇਦਾਰ ਸੁਖਵਿੰਦਰ ਸਿੰਘ ਸਾਬਾ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂਬਰ ਪੰਚਾਇਤ ਲਖਵਿੰਦਰ ਸਿੰਘ ਲੱਖੀ,ਸੁਖਵਿੰਦਰ ਸਿੰਘ, ਬਲਜੀਤ ਕੌਰ, ਸੁਖਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਵੱਲੋਂ ਪਿੰਡ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਲਾਘਾਯੋਗ ਹਨ।

ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਹਰ ਇੱਕ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਚੁੱਕੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।  ਉਹਨਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕਣਾ ਅਤੇ ਹੁਣ ਐਫ. ਸੀ. ਆਈ. ਤੇ ਨਵੇਂ ਫਰਮਾਨਾਂ ਤਹਿਤ ਪੰਜਾਬ ਦੇ ਕਿਸਾਨਾਂ ਦੀ ਫਸਲ ਦੀ ਖਰੀਦ ਸੰਬੰਧੀ ਅਪਨਾਏ ਨਵੇਂ ਨਿਯਮਾਂ ਦੀ ਨਿਖੇਧੀ ਕੀਤੀ।ਇਸ ਮੌਕੇ ਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਰਵਣ ਸਿੰਘ ਪ੍ਰਧਾਨ ਨੇ ਸਟੇਜ ਦੀ ਭੂਮਿਕਾ ਨਿਭਾਉਦੇ ਹੋਏ  ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਬਾਰੇ ਵਿਧਾਇਕ ਨਵਤੇਜ ਸਿੰਘ ਚੀਮਾ ਤੋਂ ਮੰਗ ਕੀਤੀ।

ਇਸ ਮੌਕੇ ਇੰਦਰਜੀਤ ਸਿੰਘ ਲਿਫਟਰ ਬਲਾਕ ਸੰਮਤੀ ਮੈਂਬਰ, ਜਸਪਾਲ ਸਿੰਘ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਪੰਜਾਬ, ਸਰਪੰਚ ਪ੍ਰੋ ਬਲਜੀਤ ਸਿੰਘ ਟਿੱਬਾ, ਸਰਪੰਚ ਸ਼ੇਰ ਸਿੰਘ ਮਸੀਤਾਂ, ਕੈਪਟਨ ਜਸਵਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ ਸੈਦਪੁਰ, ਸਰਪੰਚ ਮਲਕੀਤ ਸਿੰਘ ਠੱਟਾ ਨਵਾਂ, ਸਰਪੰਚ ਸੁਰਜੀਤ ਸਿੰਘ ਬੱਗਾ, ਪ੍ਰਭ ਦਿਆਲ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਗੁਰਦਿਆਲ ਸਿੰਘ,  ਮਾ. ਰਣਜੀਤ ਸਿੰਘ, ਮਾ. ਬਲਬੀਰ ਸਿੰਘ ਬਲਬੀਰ ਸਿੰਘ ਭਗਤਪੁਰ, ਸੁੱਚਾ ਸਿੰਘ ਦਰੀਏਵਾਲ, ਦਿਲਬਾਗ ਸਿੰਘ ਠੱਟਾ ਨਵਾਂ,  ਸਤਨਾਮ ਸਿੰਘ, ਸਿਵਤੇਜ  ਸਿੰਘ, ਜਸਪਾਲ ਸਿੰਘ ਜਾਂਗਲਾ, ਗੋਲਡੀ ਮੱਟਾ ਟਿੱਬਾ,  ਰਤਨ ਸਿੰਘ ਮੁੱਤੀ, ਸੁਖਵੰਤ ਸਿੰਘ, ਸੁਖਦੇਵ ਸਿੰਘ,ਸੁਖਵਿੰਦਰ ਸਿੰਘ ਸਾਬਾ ਠੇਕੇਦਾਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ ਖਿੰਡਾ, ਮੰਗਲ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਜਗੀਰ ਸਿੰਘ, ਜੀਤ ਸਿੰਘ, ਭਜਨ ਸਿੰਘ, ਚਰਨ ਸਿੰਘ, ਗਿਆਨ ਸਿੰਘ, ਗੁਰਸ਼ਰਨ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਹਰਜਿੰਦਰ ਸਿੰਘ, ਹਜੂਰ ਸਿੰਘ, ਸਵਰਨ ਸਿੰਘ, ਭਾਈ ਜੋਗਾ ਸਿੰਘ, ਭਾਈ ਕੁਲਵੰਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਨਿਵਾਸੀ ਹਾਜ਼ਰ ਸਨ।

Previous articleਗਿੱਦੜਪਿੰਡੀ ਪੁੱਲ ਦੇ ਦਰ ਸਾਫ ਕੀਤੇ ਬਗੈਰ ਹੜ੍ਹਾਂ ਤੋਂ ਮੁਕਤੀ ਨਹੀਂ ਮਿਲ ਸਕਦੀ:- ਸੰਤ ਸੀਚੇਵਾਲ
Next articleCovid surge: PMO’s top priority to prevent reverse migration of workers this time