ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕੈਬਨਿਟ ਮੰਤਰੀ ਬਣਾਕੇ ਹਲਕਾ ਵਾਸੀਆਂ ਦੀ ਮੰਗ ਪੂਰੀ ਕੀਤੀ ਜਾਵੇ-ਰਾਜਦਵਿੰਦਰ ਸਿੰਘ, ਦੇਸ ਰਾਜ

ਹੁਸੈਨਪੁਰ (ਸਮਾਜ ਵੀਕਲੀ) (ਸੋਢੀ) –ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਪਿਛਲੀਆਂ ਦੋ ਵਾਰ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੁਲਤਾਨਪੁਰ ਲੋਧੀ ਦੀ ਸੀਟ ਕਾਂਗਰਸ ਦੀ ਝੋਲੀ ’ਚ ਪਾਉਣ ਅਤੇ ਹਲਕਾ ਵਾਸੀਆਂ ਵਲੋਂ ਜੋਰਦਾਰ ਢੰਗ ਨਾਲ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮੰਤਰੀ ਬਣਾਉਣ ਦੀ ਮੰਗ ਨੂੰ ਧਿਆਨ ’ਚ ਰੱਖਦਿਆ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ।

ਇਹ ਸ਼ਬਦ ਪਿੰਡ ਭੁਲਾਣਾ ਦੇ ਸਰਪੰਚ ਰਾਜਦਵਿੰਦਰ ਸਿੰਘ, ਅਡੀਟਰ ਅਤੇ ਉਘੇ ਸਮਾਜ ਸੇਵਕ ਦੇਸ ਰਾਜ, ਸਵਰਨ ਸਿੰਘ ਕੂਕਾ ਅਤੇ ਸੋਮ ਨਾਥ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੰਤਰੀ ਮੰਡਲ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਸ਼ਾਮਿਲ ਕਰਨ ਦੀ ਅਪੀਲ ਕਰਦਿਆ ਕਹੇ।

ਉਨ੍ਹਾਂ ਕਿਹਾ ਕਿ ਰੇਲ ਕੋਚ ਫੈਕਟਰੀ ਅਤੇ ਭੁਲਾਣਾ ਦੇ ਕਾਂਗਰਸੀ ਵਰਕਰ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਦੇਖਣ ਲਈ ਪੂਰੇ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਤੋਂ ਹਰ ਵਰਗ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ, ਜਿਸ ਕਰਕੇ 2022 ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਜਿੱਤ ਯਕੀਨੀ ਹੈ। ਕਿਉਂਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਜਿੱਤ ਤਾਜ ਫਿਰ ਨਵਤੇਜ ਸਿੰਘ ਚੀਮਾ ਸਿਰ ਹੀ ਸਜੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਮਾਨਸਿਕ ਤਣਾਓ ਬਣ ਰਿਹਾ ਖ਼ੁਦਕੁਸ਼ੀ ਦਾ ਕਾਰਨ
Next articleਪੰਜਾਬ ਦੀ ਤਰੱਕੀ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਯੋਗਦਾਨ —ਖੋਜੇਵਾਲ