ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤੈਅ ਕਰਨ ਬਾਰੇ ਭਾਜਪਾ ਦੀ ਬੈਠਕ

ਨਵੀਂ ਦਿੱਲੀ (ਸਮਾਜ ਵੀਕਲੀ) : ਪੱਛਮੀ ਬੰਗਾਲ ਤੇ ਅਸਾਮ ਦੀਆਂ ਵਿਧਾਨ ਸਭਾ ਚੋਣਾਂ ਲਈ ਬਾਕੀ ਬਚੀਆਂ ਸੀਟਾਂ ’ਤੇ ਉਮੀਦਵਾਰ ਤੈਅ ਕਰਨ ਬਾਰੇ ਅੱਜ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪਾਰਟੀ ਦੇ ਚੋਟੀ ਦੇ ਆਗੂਆਂ ਨੇ ਇਸ ਬੈਠਕ ਵਿਚ ਹਿੱਸਾ ਲਿਆ। ਚਾਰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ਦੀਆਂ ਚੋਣਾਂ ਸਬੰਧੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਇਹ ਦੂਜੀ ਬੈਠਕ ਸੀ।

ਪਾਰਟੀ ਨੇ ਇਸ ਤੋਂ ਪਹਿਲਾਂ ਅਸਾਮ ਤੇ ਬੰਗਾਲ ਦੀਆਂ ਪਹਿਲੇ ਦੋ ਗੇੜਾਂ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਪਹਿਲੇ ਗੇੜ ਦੀਆਂ ਵੋਟਾਂ 27 ਮਾਰਚ ਤੇ ਦੂਜੇ ਗੇੜ ਦੀਆਂ ਵੋਟਾਂ ਪਹਿਲੀ ਅਪਰੈਲ ਨੂੰ ਪੈਣਗੀਆਂ। ਚੋਣ ਕਮੇਟੀ ਦੀ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਹਾਜ਼ਰ ਸਨ। ਪਾਰਟੀ ਦੇ ਇੱਕ ਆਗੂ ਨੇ ਦੱਿਸਆ ਿਕ ਤਾਮਿਲ ਨਾਡੂ ਦੀਆਂ ਨੂੰ 17 ਅਤੇ ਅਸਾਮ ਦੀਆਂ 19 ਸੀਟਾਂ ਲਈ ਉਮੀਦਵਾਰਾਂ ਬਾਰੇ ਫੈਸਲਾ ਹੋ ਚੁੱਕਾ ਹੈ।

Previous articleਖੱਟਰ ਨੂੰ ਕਾਲੀ ਝੰਡੀਆਂ ਦਿਖਾਉਣ ਵਾਲੇ ਅਕਾਲੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਹੋਵੇਗਾ
Next articleਕੁਆਡ ਮੁਲਕਾਂ ਨੇ ਚੀਨ ਵੱਲੋਂ ਪੇਸ਼ ਚੁਣੌਤੀਆਂ ਉੱਤੇ ਕੀਤੀ ਚਰਚਾ: ਸੁਲੀਵਨ