ਮਾਨਸਾ : ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦੁਨੀਆਂ ਵਿੱਚ ਫੈਲੀ ਕੋਵਿਡ 19 ਕਰੋਨਾ ਵਾਇਰਸ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਦਾ ਐਲਾਨ ਕੀਤਾ । ਉਹਨਾਂ ਪ੍ਰੈਸ ਬਿਆਨ ਭੇਜਦਿਆਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆਂ ਪੂਰੀ ਦੁਨੀਆਂ ਕਰੋਨਾ ਦੇ ਪ੍ਰਕੋਪ ਵਿੱਚੋੰ ਗੁਜ਼ਰ ਰਹੀ ਹੈ , ਜਿਸ ਦੇ ਚਲਦਿਆੰ ਉਹ ਇਸ ਮਹਾਂਮਾਰੀ ਦੇ ਨਾਲ ਲੜਨ ਲਈ ਆਪਣਾ ਯੋਗਦਾਨ ਪਾ ਰਹੇ ਹਨ । ਉਹਨਾਂ ਕਿਹਾ ਕਿ ਸਾਡੇ ਸਮਾਜ ਨੂੰ ਚਾਹੀਦਾ ਹੈ ਕਿ ਉਦੋਂ ਤੱਕ ਸਾਨੂੰ ਇੱਕ ਦੂਸਰੇ ਦੀ ਵੱਧ ਤੋੰ ਵੱਧ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਅਸੀਂ ਇਸ ਭਿਆਨਕ ਬਿਮਾਰੀ ਦੀ ਲਪੇਟ ਤੋਂ ਬਾਹਰ ਨਹੀਂ ਆ ਜਾਂਦੇ ।ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਪੂਰੀ ਮੁਸਤੈਦੀ ਨਾਲ ਇਸ ਦੇ ਵੱਧਦੇ ਪ੍ਰਕੋਪ ਨੂੰ ਰੋਕਣ ਲਈ ਲੱਗੀ ਹੋਈ ਹੈ , ਪਰ ਸਾਡੇ ਲੋਕਾਂ ਨੂੰ ਵੀ ਆਪਣੇ ਘਰਾਂ ਵਿੱਚ ਸੁੱਰਖਿਅਤ ਰਹਿ ਕੇ ਇਸ ਨੂੰ ਰੋਕਣ ਲਈ ਮਦਦ ਕਰਨੀ ਚਾਹੀਦੀ ਹੈ