ਨਵੀਂ ਦਿੱਲੀ (ਸਮਾਜ ਵੀਕਲੀ): ਤ੍ਰਿਣਮੂਲ ਕਾਂਗਰਸ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਨੇ ਕਿਸਾਨ ਅੰਦੋਲਨ ਨਾਲ ਸ਼ਹੀਦ ਹੋਏ ਕਿਸਾਨਾਂ ਨੂੰ ਅੱਜ ਸੰਸਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓ’ਬ੍ਰਾਇਨ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਮਤੇ ’ਤੇ ਬਹਿਸ ਦੌਰਾਨ ਕਿਹਾ ਕਿ 26 ਜਨਵਰੀ ਦੀ ਘਟਨਾ ਦੌਰਾਨ ਹੋਈ ਕਿਸਾਨਾਂ ਦੀ ਮੌਤ ਮਾਮਲੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰਾਲਾ ਦਫ਼ਤਰ ਦੀ ਜ਼ਿੰਮੇਵਾਰੀ ਬਣਦੀ ਹੈ। ਓ’ਬ੍ਰਾਇਨ ਨੇ ਮਹਿਲਾਵਾਂ ਨੂੰ ਸੰਸਦ ਵਿੱਚ ਬਣਦੀ ਨੁਮਾਇੰਦਗੀ ਦਿਵਾਉਣ ਲਈ ਮਹਿਲਾ ਰਾਖਵਾਂਕਰਨ ਬਿੱਲ ਲਿਆਂਦੇ ਜਾਣ ਦੀ ਮੰਗ ਵੀ ਕੀਤੀ।
HOME ਵਿਰੋਧੀ ਪਾਰਟੀਆਂ ਨੇ ਮੌਨ ਰੱਖ ਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ