ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਵਿਸ਼ਵਾਸ਼ਘਾਤ ਦਿਵਸ ਮਨਾਉਣ ਦੇ ਦਿੱਤੇ ਸੱਦੇ ਵਜੋਂ ਅੱਜ ਅਕਾਲੀ ਭਾਜਪਾ ਵਰਕਰਾਂ ਨੇ ਸਰਕਾਰ ਦੀ ਮੰਦੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਰਕਰਾਂ ਨੇ ਸੁਭਾਸ਼ ਨਗਰ ਸਥਿਤ ਤਿਕੌਣਾ ਪਾਰਕ ਵਿੱਚ ਰੈਲੀ ਕੀਤੀ ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਤੋਂ ਅੱਜ ਹਰ ਵਰਗ ਦੁੱਖੀ ਅਤੇ ਪ੍ਰੇਸ਼ਾਨ ਹੈ ਕਿਉਂਕਿ ਇਸ ਨੇ ਕਿਸੇ ਵੀ ਵਰਗ ਲਈ ਕੁਝ ਨਹੀਂ ਕੀਤਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਅਤੇ ਵਿਸ਼ਵਾਸ਼ਘਾਤ ਦਾ ਬਦਲਾ ਲੈਣ ਲਈ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇਣ। ਵਰਕਰਾਂ ਨੇ ਜੀਟੀ ਰੋਡ ਤੱਕ ਰੋਸ ਮਾਰਚ ਵੀ ਕੀਤਾ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਡੀ, ਮਨਪ੍ਰੀਤ ਸਿੰਘ ਮੰਨਾ, ਰਣਧੀਰ ਸਿੰਘ ਲਾਡੀ, ਤਰਸੇਮ ਸਿੰਘ ਭਿੰਡਰ, ਬਲਵਿੰਦਰ ਸਿੰਘ ਸੰਧੂ ਅਤੇ ਮੰਨੂੰ ਅਰੋੜਾ ਆਦਿ ਵੀ ਹਾਜ਼ਰ ਸਨ। ਇਸੇ ਦੌਰਾਨ ਕੈਪਟਨ ਸਰਕਾਰ ਦੇ ਦੋ ਸਾਲ ਦੇ ਕੁਸ਼ਾਸਨ ਖ਼ਿਲਾਫ਼ ਅੱਜ ਅਕਾਲੀ-ਭਾਜਪਾ ਵਰਕਰਾਂ ਨੇ ਰੋਸ ਮਾਰਚ ਕਰਕੇ ਵਿਸ਼ਵਾਸਘਾਤ ਦਿਵਸ ਮਨਾਇਆ। ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਵਿਧਾਨ ਸਭਾ ਸੈਂਟਰਲ ਸਥਿਤ ਡਿਵੀਜਨ ਨੰਬਰ 3 ਚੌਂਕ ਤੋਂ ਸ਼ੁਰੂ ਹੋਇਆ ਰੋਸ ਮਾਰਚ ਬਾਬਾ ਥਾਨ ਸਿੰਘ ਚੌਂਕ ਵਿੱਖੇ ਸਮਾਪਤ ਹੋਇਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਮਿੱਤਲ , ਸਤਪਾਲ ਸਗਗੜ, ਪ੍ਰਮਿੰਦਰ ਮਹਿਤਾ, ਗੁਰਪ੍ਰੀਤ ਸਿੰਘ ਰਾਜੂ, ਮਨਪ੍ਰੀਤ ਸਿੰਘ ਮੰਨਾ, ਮਨਿੰਦਰ ਸਿੰਘ ਲਾਡੀ , ਜਗਜੀਤ ਸਿੰਘ ਹੈਪੀ ਆਦਿ ਵੀ ਮੌਜੂਦ ਸਨ।
INDIA ਵਿਸ਼ਵਾਸਘਾਤ ਦਿਵਸ: ਕੈਪਟਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਮੁਜ਼ਾਹਰੇ