ਫਿਲੌਰ, ਅੱਪਰਾ (ਸਮਾਜ ਵੀਕਲੀ)– ਪਿੰਡ ਛੋਕਰਾਂ ਵਿਖੇ ਸਥਿਤ ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਛੋਕਰਾਂ ਵਿਖੇ ਵਿਦਿਆਰਥੀਆਂ ਦੀ ਗੈਰ ਮੌਜੂਦਗੀ ‘ਚ ਅਧਿਆਪਕਾਂ ਨੇ ਇਕੱਤਰ ਹੋ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਬੋਲਦਿਆਂ ਪਿੰ੍ਰਸੀਪਲ ਮੈਡਮ ਨਿਰੂਪਮਾ ਸ਼ਰਮਾ ਨੇ ਕਿਹਾ ਵੱਧ ਰਹੇ ਪ੍ਰਦੂਸ਼ਣ, ਗਲੋਬਲ ਵਾਰਮਿੰਗ ਤੇ ਮੌਸਮੀ ਬਿਮਾਰੀਆਂ ਨੂੰ ਰੋਕਣ ਲਈ ਸਾਨੂੰ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।