ਨਵੀਂ ਦਿੱਲੀ (ਸਮਾਜਵੀਕਲੀ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਰਕਾਰੀ ਬੈਂਕਾਂ ਦੇ ਮੁਖੀਆਂ ਨਾਲ ਕਰਜ਼ਾ ਗਾਰੰਟੀ ਸਕੀਮ ਸਬੰਧੀ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਜਲਦੀ ਸੂਖਮ, ਲਘੂ ਤੇ ਦਰਮਿਆਨੀ ਸਨਅਤ (ਐੱਮਐੱਸਐੱਮਈ) ਨੂੰ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ਿਆਂ ਦੀ ਵੰਡ ਕਰਨ ਲਈ ਕਿਹਾ। ਇਨ੍ਹਾਂ ਨੂੰ ਹੰਗਾਮੀ ਹਾਲਤ ’ਚ ਕਰਜ਼ਾ ਗਾਰੰਟੀ ਸਕੀਮ (ਈਸੀਐੱਲਜੀਐੱਸ) ਤਹਿਤ ਕਰਜ਼ੇ ਮੁਹੱਈਆ ਕਰਨ ਲਈ 3 ਲੱਖ ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਵਿੱਤ ਮੰਤਰੀ ਵੱਲੋਂ ਇਸ ਸਬੰਧੀ ਬੈਂਕਾਂ ਦੇ ਮੁਖੀਆਂ ਨਾਲ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਹੈ ਅਤੇ ਵਿੱਤ ਮੰਤਰੀਆਂ ਨੇ ਬੈਂਕਾਂ ਵੱਲੋਂ ਇਸ ਯੋਜਨਾ ਤਹਿਤ ਕਰਜ਼ੇ ਵੰਡਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਵਿੱਤ ਸੇਵਾਵਾਂ ਬਾਰੇ ਵਿਭਾਗ ਨੇ ਟਵੀਟ ਕੀਤਾ, ‘ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰੀ ਬੈਂਕਾਂ ਵੱਲੋਂ ਈਸੀਐੱਲਜੀਐੱਸ ਤਹਿਤ 20 ਹਜ਼ਾਰ ਕਰੋੜ ਰੁਪਏ ਦੇ ਕਰਜ਼ਿਆਂ ਦੀ ਵੰਡ ਕਰਨ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਨਾਲ ਹੀ ਇਸ ਯੋਜਨਾ ਤਹਿਤ ਕਰਜ਼ੇ ਮੁਹੱਈਆ ਕਰਨ ਲਈ ਭਰੇ ਜਾਣ ਵਾਲੇ ਫਾਰਮ ਸੌਖੇ ਕਰਨ ਤੇ ਰਸਮੀ ਕਾਰਵਾਈ ਘੱਟ ਤੋਂ ਘੱਟ ਰੱਖਣ ਦੀ ਸਲਾਹ ਵੀ ਦਿੱਤੀ ਹੈ।’