ਸਿੱਖਿਆ ਵਿਭਾਗ ਦੀਆਂ ਸਮੁੱਚੀਆਂ ਗਤੀਵਿਧੀਆਂ ਲਾਗੂ ਕਰਨ ਲਈ ਹਰ ਸੰਭਵ ਯਤਨ ਕਰਾਂਗਾ- ਵੀਨੂੰ ਸੇਖਡ਼ੀ
ਕਪੂਰਥਲਾ , 31 ਮਈ (ਕੌੜਾ)-ਸਿੱਖਿਆ ਵਿਭਾਗ ਦੁਆਰਾ ਸਿੱਧੀ ਭਰਤੀ ਤਹਿਤ ਵੀਨੂੰ ਸੇਖਡ਼ੀ ਨੇ ਕਲੱਸਟਰ ਸਰਕਾਰੀ ਐਲੀਮੈਂਟਰੀ ਸਕੂਲ ਬਿਧੀਪੁਰ ਵਿਖੇ ਬਤੌਰ ਸੈਂਟਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ ।ਸ੍ਰੀ ਵੀਨੂੰ ਸੇਖਡ਼ੀ ਇਸ ਤੋਂ ਪਹਿਲਾਂ ਬਤੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਜਹਾਨਪੁਰ ਵਿਖੇ ਸੇਵਾ ਨਿਭਾਅ ਰਹੇ ਸਨ। ਸਰਕਾਰੀ ਐਲੀਮੈਂਟਰੀ ਸਕੂਲ ਬਿਧੀਪੁਰ ਵਿੱਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸਦੀ ਪ੍ਰਧਾਨਗੀ ਸਰਜੀਵਨ ਕਾਂਤਾ ,ਹਰਭਜਨ ਸਿੰਘ ਸਾਬਕਾ ਬਲਾਕ ਸਿੱਖਿਆ ਅਫ਼ਸਰ , ਬਲਦੇਵ ਸਿੰਘ ਸਾਬਕਾ ਸੈਂਟਰ ਹੈੱਡ ਟੀਚਰ, ਰਾਮ ਸਿੰਘ ਸੈਂਟਰ ਹੈੱਡ ਟੀਚਰ , ਬਲਵਿੰਦਰ ਸਿੰਘ ਸੈਂਟਰ ਹੈੱਡ ਟੀਚਰ , ਦਲਜੀਤ ਸਿੰਘ ਜੰਮੂ ਸੈਂਟਰ ਹੈੱਡ ਟੀਚਰ , ਹੈੱਡ ਟੀਚਰ ਗੁਲਜਿੰਦਰ ਕੌਰ ,ਜਸਵਿੰਦਰ ਸਿੰਘ ਸ਼ਿਕਾਰਪੁਰ,ਸੁਖਵਿੰਦਰ ਸਿੰਘ ਕਾਲੇਵਾਲ ਨੇ ਸਾਂਝੇ ਤੌਰ ਤੇ ਕੀਤੀ । ਅਹੁਦਾ ਸੰਭਾਲਣ ਉਪਰੰਤ ਸ੍ਰੀ ਵੀਨੂੰ ਸੇਖਡ਼ੀ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀਆਂ ਸਮੁੱਚੀਆਂ ਗਤੀਵਿਧੀਆਂ ਨੂੰ ਜਿੱਥੇ ਆਪਣੇ ਕਲੱਸਟਰ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਲਾਗੂ ਕਰਵਾਉਣਗੇ। ਉੱਥੇ ਹੀ ਬੱਚਿਆਂ ਦੀ ਚੱਲ ਰਹੀ ਦਾਖਲਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਕਲੱਸਟਰ ਦੇ ਸਮੂਹ ਸਕੂਲਾਂ ਵਿੱਚ ਬੱਚਿਆਂ ਦੇ ਨਵੇਂ ਦਾਖ਼ਲੇ ਨੂੰ ਹੋਰ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ । ਇਸ ਮੌਕੇ ਤੇ ਰਾਕੇਸ਼ ਕੁਮਾਰ ,ਅਜੇ ਸ਼ਰਮਾ ਹਰਜਿੰਦਰ ਹੈਰੀ, ਸੁਖਦੇਵ ਸਿੰਘ, ਦਵਿੰਦਰ ਸੇਖੜੀ, ਰੋਹਿਤ ਧੀਰ ਜਸਪਾਲ ਚਾਵਲਾ, ਸ਼ਿਵਾਨੀ ਰਾਣੀ, ਹਰਸ਼ਿਤ ਸੇਖਡ਼ੀ, ਨੇਪਾਨ ਸੇਖੜੀ ਆਦਿ ਹਾਜ਼ਰ ਸਨ ।