ਵੀਰਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ, 5ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਜਮਾਤਾਂ

ਚੰਡੀਗੜ੍ਹ/ਮੁਹਾਲੀ (ਸਮਾਜ ਵੀਕਲੀ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ ਦਸ ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਰਹੇਗਾ ਤੇ ਸਿਰਫ਼ 5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਇਜਾਜ਼ਤ ਹੋਵੇਗੀ।

Previous articleਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 11 ਨੂੰ
Next articleਤੇਲ ਕੀਮਤਾਂ: ਪੈਟਰੋਲ ਦੀ ਕੀਮਤ ਆਪਣਾ ਰਿਕਾਰਡ ਤੋੜ ਦੇ ਨੇੜੇ ਪੁੱਜੀ