ਵੋਟਿੰਗ ਸਬੰਧੀ ਪ੍ਰਕਿਰਿਆਵਾਂ ਹੋ ਸਕਦੀਆਂ ਹਨ ਪ੍ਰਭਾਵਿਤ

ਵਾਸ਼ਿੰਗਟਨ (ਸਮਾਜ ਵੀਕਲੀ) : ਫੈੱਡਰਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਕ ਵਿੱਚ ਨਵੰਬਰ ਮਹੀਨੇ ’ਚ ਹੋਣ ਵਾਲੀਆਂ ਚੋਣਾਂ ਲਈ ਸਭ ਤੋਂ ਵੱਡਾ ਖ਼ਤਰਾ ਸਹੀ ਸਮੇਂ ’ਤੇ ਕੀਤਾ ਗਿਆ ਰੈਨਸਮਵੇਅਰ ਹਮਲਾ (ਸਾਫਟਵੇਅਰ ’ਤੇ ਹਮਲਾ ਕਰ ਕੇ ਉਸ ਨੂੰ ਨੁਕਸਾਨ ਪਹੁੰਚਾਉਣਾ) ਹੈ, ਜਿਸ ਨਾਲ ਵੋਟਿੰਗ ਸਬੰਧੀ ਪ੍ਰਕਿਰਿਆਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉ

ਨ੍ਹਾਂ ਕਿਹਾ ਕਿ ਇਹ ਖ਼ਤਰਾ ਵਿਦੇਸ਼ੀ ਸਰਕਾਰਾਂ ਤੋਂ ਹੀ ਨਹੀਂ, ਬਲਕਿ ਕਿਸਮਤ ਚਮਕਾਉਣ ਦੀ ਤੀਬਰ ਇੱਛਾ ਰੱਖਣ ਵਾਲੇ ਕੁਝ ਅਪਰਾਧੀਆਂ ਦਾ ਵੀ ਹੋ ਸਕਦਾ ਹੈ। ਸੂਬਾਈ ਤੇ ਸਥਾਨਕ ਸਰਕਾਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾਂਦੇ ਰੈਨਸਮਵੇਅਰ ਹਮਲਿਆਂ ਦੀ ਗਿਣਤੀ ਅੱਜ-ਕੱਲ੍ਹ ਵਧਦੀ ਜਾ ਰਹੀ ਹੈ, ਜਿਸ ਤਹਿਤ ਸਾਈਬਰ ਅਪਰਾਧੀ ਡਾਟਾ ਕਬਜ਼ੇ ’ਚ ਲੈ ਕੇ ਤੁਰੰਤ ਪੈਸਿਆਂ ਦੀ ਮੰਗ ਕਰਦੇ ਹਨ ਤੇ ਉਦੋਂ ਤੱਕ ਡਾਟਾ ਵਾਪਸ ਨਹੀਂ ਕਰਦੇ, ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਜਾਂਦੀ।

ਅਜਿਹੇ ਹਮਲੇ ਸਿੱਧੇ ਤੇ ਅਸਿੱਧੇ ਦੋਵੇਂ ਤਰ੍ਹਾਂ ਹੀ ਵੋਟਿੰਗ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਹ ਸਰਕਾਰ ਦੇ ਅਜਿਹੇ ਨੈੱਟਵਰਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਜਿਨ੍ਹਾਂ ’ਚ ਵੋਟਰਾਂ ਸਬੰਧੀ ਡਾਟਾਬੇਸ ਪਏ ਹੋਣ। ਇਸ ਸਬੰਧੀ ਐੱਫਬੀਆਈ ਤੇ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਸਥਾਨਕ ਸਰਕਾਰਾਂ ਲਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਹਨ, ਜਿਨ੍ਹਾਂ ’ਚ ਅਜਿਹੇ ਹਮਲਿਆਂ ਤੋਂ ਬਚਾਅ ਲਈ ਸਿਫਾਰਸ਼ਾਂ ਸ਼ਾਮਲ ਹਨ।

Previous articleMedia to be barred from Trump election nomination
Next articlePrince Andrew ‘lobbied US govt to get better plea deal for Epstein’