ਵਜ਼ੀਫ਼ਾ ਘੁਟਾਲਾ: ਪੰਜਾਬ ਬੰਦ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਮੱਠਾ ਹੁੰਗਾਰਾ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ):  ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਦਲਿਤਾਂ ਦੀਆਂ ਹੋਰ ਵੱਖ-ਵੱਖ ਜਥੇਬੰਦੀਆਂ ਵੱਲੋਂ ਬਹੁ-ਕਰੋੜੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ ਘੁਟਾਲਾ) ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਮੱਠਾ ਹੁੰਗਾਰਾ ਮਿਲਿਆ। ਜ਼ਿਆਦਾਤਰ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਅਤੇ ਸੜਕਾਂ ’ਤੇ ਵੀ ਆਵਾਜਾਈ ਦੇਖਣ ਨੂੰ ਮਿਲੀ ਹੈ।

ਇਸ ਮੌਕੇ ਉਤਰ ਪ੍ਰਦੇਸ਼ ਵਿੱਚ ਦਲਿਤ ਪਰਿਵਾਰ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦੀ ਜ਼ੁਬਾਨ ਕੱਟਣ ਅਤੇ ਬੇਰਹਿਮੀ ਨਾਲ ਕਤਲ ਕਰਨ ਅਤੇ ਪੁਲੀਸ ਵੱਲੋਂ ਪੀੜਤ ਪਰਿਵਾਰ ਦੀ ਗੈਰਮੌਜੂਦਗੀ ਵਿੱਚ ਅੱਧੀ ਰਾਤ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਦਾ ਮਾਮਲਾ ਚੁੱਕਦਿਆਂ ਬੁਲਾਰਿਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਆਮ ਆਦਮੀ ਪਾਰਟੀ (ਆਪ) ਦੇ ਆਗੂ ਜਗਦੇਵ ਸਿੰਘ ਮਲੋਆ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਉਧਰ, ਡਾ. ਅੰਬੇਦਕਰ ਮੈਮੋਰੀਅਲ ਟਰੱਸਟ ਪੰਜਾਬ ਨੇ ਵੀ ਵਜ਼ੀਫ਼ਾ ਘੁਟਾਲੇ ਸਬੰਧੀ ਪੰਜਾਬ ਬੰਦ ਦੀ ਅਪੀਲ ਦਾ ਸਮਰਥਨ ਕਰਦਿਆਂ ਦਲਿਤ ਜਥੇਬੰਦੀਆਂ ਨੂੰ ਵੱਖੋ-ਵੱਖਰੇ ਤੌਰ ’ਤੇ ਸੰਘਰਸ਼ ਕਰਨ ਦੀ ਥਾਂ ਸਾਂਝੀ ਲੜਾਈ ਲੜਨ ਦੀ ਅਪੀਲ ਕੀਤੀ।

Previous articleChinese mainland reports 21 new imported Covid cases
Next articleਟ੍ਰਾਈਸਿਟੀ ਵਿੱਚ ਕਰੋਨਾ ਨਾਲ ਦੋ ਮੌਤਾਂ, 253 ਨਵੇਂ ਕੇਸ ਆਏ ਸਾਹਮਣੇ