ਬਲਾਚੌਰ ,(ਸਮਾਜ ਵੀਕਲੀ): ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ ‘ਛੱਡਣ ਦੇ ਲਈ ਵਚਨਬੱਧ’ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਆਮ ਲੋਕਾਂ ਨੂੰ ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਕਿਸੇ ਵੀ ਰੂਪ ਵਿਚ ਵਰਤੋਂ ਕਰਨ ਅਤੇ ਸਿਹਤ ਕਾਮਿਆਂ ਨੂੰ ਆਪਣੇ ਕਾਰਜ ਪ੍ਰਤੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਤੰਬਾਕੂ ਦੀ ਮਾੜੀ ਆਦਤ ਛੁਡਵਾਉਣ ਵਿਚ ਲੋਕਾਂ ਦੀ ਮਦਦ ਕਰਨ ਲਈ ਪ੍ਰਣ ਦਿਵਾਇਆ।
ਸ਼ਾਹਕੋਟ (ਪੱਤਰ ਪ੍ਰੇਰਕ): ਸਰਕਾਰੀ ਹਸਪਤਾਲ ਸ਼ਾਹਕੋਟ ਦੇ ਮੁਲਾਜ਼ਮਾਂ ਨੇ ਵਿਸ਼ਵ ਤੰਬਾਕੂ ਰੋਕੂ ਦਿਵਸ ਮਨਾਇਆ। ਐੱਸਐੱਮਓ ਡਾ. ਅਮਰਦੀਪ ਸਿੰਘ ਦੁੱਗਲ ਨੇ ਕਿਹਾ ਕਿ ਕਿਸੇ ਇਕ ਵਿਅਕਤੀ ਵੱਲੋਂ ਤੰਬਾਕੂ ਦਾ ਸੇਵਨ ਕੀਤੇ ਜਾਣ ਨਾਲ ਉਸ ਦਾ ਖਮਿਆਜ਼ਾ ਸਮੁੱਚੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਾਗ੍ਰਿਤੀ ਫੈਲਾਉਣ ਨਾਲ ਹੀ ਲੋਕ ਇਸ ਬਿਮਾਰੀ ਤੋਂ ਛੁਟਕਾਰਾ ਪਾ ਸਕਦੇ ਹਨ। ਬੀ.ਈ.ਈ ਚੰਦਨ ਮਿਸ਼ਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦਾ ਸੇਵਨ ਕਰਨ ਤੋਂ ਰੋਕਣ ਦੀ ਸਭ ਤੋ ਜ਼ਿਆਦਾ ਲੋੜ ਹੈ।
ਦਸੂਹਾ (ਪੱਤਰ ਪ੍ਰੇਰਕ): ਇਥੇ ਜਗਦੀਸ਼ ਚੰਦਰ ਡੀਏਵੀ ਕਾਲਜ ਦਸੂਹਾ ਦੇ ਐੱਨਐੱਸਐਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੀ ਅਗਵਾਈ ਹੇਠ ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਕੌਮਾਂਤਰੀ ਤੰਬਾਕੂ ਰਹਿਤ ਦਿਵਸ` ਮਨਾਇਆ ਗਿਆ। ਇਸ ਮੌਕੇ ਤੰਬਾਕੂ ਦੇ ਨੁਕਸਾਨ ਅਤੇ ਸਾਵਧਾਨੀਆਂ ਸਬੰਧੀ ਆਨਲਾਈਨ ‘ਪੋਸਟਰ ਮੇਕਿੰਗ ਮੁਕਾਬਲਾ‘ ਕਰਵਾਇਆ ਗਿਆ। ਵ;ਲੰਟੀਅਰਜ਼ ਨੇ ਸਮਾਜ ਨੂੰ ਤੰਬਾਕੂ ਮੁਕਤ ਕਰਵਾਉਣ ਲਈ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ ਅਤੇ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਸਹੁੰ ਚੁੱਕੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly