ਲੁਧਿਆਣਾ (ਸਮਾਜ ਵੀਕਲੀ) : ਪੰਜਾਬ ਸਮੇਤ ਪੂਰਾ ਉੱਤਰੀ ਭਾਰਤ ਠੰਢ ਦੀ ਚਪੇਟ ਵਿਚ ਹੈ। ਇਸ ਵਾਰ ਪੈ ਰਹੀ ਠੰਢ ਨੇ ਪਿਛਲੇ 118 ਸਾਲਾਂ ਦੇ ਰਿਕਾਰਡ ਨੂੰ ਤੋੜ ਕੇ ਰੱਖ ਦਿੱਤੇ ਹਨ। ਇਸ ਤੋਂ ਪਹਿਲਾਂ ਅਜਿਹੀ ਠੰਢ 1901 ਵਿਚ ਪਈ ਸੀ।
ਪੰਜਾਬ ਵਿਚ ਚੱਲ ਰਹੀ ਸੀਤ ਲਹਿਰ ਅਤੇ ਆਸਮਾਨ ਤੋਂ ਡਿੱਗ ਰਹੇ ਕੋਹਰੇ ਦਰਮਿਆਨ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 1 ਅਤੇ 2 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਨਾਲ ਮੌਸਮ ਦਾ ਮਿਜ਼ਾਜ ਕਰਵਟ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੀ ਚਾਰੇ ਪਾਸੇ ਕੋਹਰੇ ਦੀ ਚਾਦਰ ਦੇ ਵਿਛੇ ਹੋਣ ਕਾਰਨ ਲੋਕਾਂ ਨੂੰ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਠੰਡ ਦੇ ਚੱਲਦਿਆਂ ਸ਼ਨੀਵਾਰ ਸਵੇਰੇ ਬਠਿੰਡਾ ਤੇ ਅੰਮ੍ਰਿਤਸਰ ਦਾ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਰੋਪੜ ਤੇ ਜਲੰਧਰ ਜਿਹੇ ਸ਼ਹਿਰਾਂ ਦਾ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੀ ਚਾਰੇ ਪਾਸੇ ਕੋਹਰੇ ਦੀ ਚਾਦਰ ਦੇ ਵਿਛੇ ਹੋਣ ਕਾਰਨ ਲੋਕਾਂ ਨੂੰ ਹੱਦ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਠੰਡ ਦੇ ਚੱਲਦਿਆਂ ਸ਼ਨੀਵਾਰ ਸਵੇਰੇ ਬਠਿੰਡਾ ਤੇ ਅੰਮ੍ਰਿਤਸਰ ਦਾ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਰੋਪੜ ਤੇ ਜਲੰਧਰ ਜਿਹੇ ਸ਼ਹਿਰਾਂ ਦਾ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਉੱਥੇ ਹੀ, ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਸ਼ਹਿਰ ਸ੍ਰੀਨਗਰ ਦਾ ਤਾਪਮਾਨ -2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਜੇ ਸ਼ੁੱਕਰਵਾਰ ਦੀ ਗੱਲ ਕੀਤੀ ਜਾਵੇ ਤਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਸੀ। ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ਦਾ ਤਾਪਮਾਨ 2.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਉੱਤਰ ਭਾਰਤ ਦੇ ਲੋਕ ਕੜਾਕੇ ਦੀ ਠੰਡ ਦਾ ਸਾਹਮਣਾ ਕਰਨ ਲਈ ਸੜਕਾਂ ਕੰਢੇ ਅੱਗ ਬਾਲ ਕੇ ਬੈਠੇ ਹੋਏ ਹਨ।
(ਹਰਜਿੰਦਰ ਛਾਬੜਾ) ਪਤਰਕਾਰ 9592282333