ਸ਼ਕਤੀਆ ਅਤੇ ਭਾਵਨਾਵਾਂ ਦਾ ਘਾਣ ਹੁੰਦਾ ਹੈ। ਸੋ ਜਦੋਂ ਤੱਕ ਨੌਜੁਆਨ ਪੀੜੀ ਦੇ ਦਿਮਾਗ ਵਿਚੋਂ ਜਾਤ—ਪਾਤ ਦਾ ਭੇਦਭਾਵ ਨਹੀਂ ਮਿਟ ਜਾਂਦਾ, ਉਦੋਂ ਤੱਕ ਅਸੀਂ ਗੁਲਾਮ ਹੀ ਰਹਾਂਗੇ।

ਹਰਪ੍ਰੀਤ ਸਿੰਘ ਬਰਾੜ

(ਸਮਾਜ ਵੀਕਲੀ)

ਅਜਾਦੀ ਤੋਂ ਬਾਅਦ ਸਿੱਖਿਆ ਦੀ ਗੱਲ ਕੀਤੀ ਜਾਵੇ ਤਾਂ ਸਨ 1951 *ਚ ਲਗਪਗ 84 ਫੀਸਦ ਅਬਾਦੀ ਅਨਪੜ੍ਹ ਸੀ। ਔਰਤਾਂ *ਚ ਤਾਂ ਇਹ ਫੀਸਦ ਲਗਪਗ 92 ਪ੍ਰਤੀਸ਼ਤ ਸੀ। ਮੌਜੂਦਾ ਸਮੇਂ *ਚ ਸਿੱਖਿਅਕ ਜਨਸੰਖਿਆ *ਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਸਾਨੂੰ ਅੱਜ ਵੀ ਆਰਥਕ ਅਸਮਾਨਤਾ, ਬੇਰੋਜਗਾਰੀ ਅਤੇ ਭੁਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਨਿਆ ਕਿ ਸਾਰੇ ਤਰ੍ਹਾਂ ਦੇ ਬੰਧਨਾ ਤੋਂ ਮੁਕਤੀ ਸਿੱਖਿਆ ਨਾਲ ਹੀ ਸੰਭਵ ਹੈ, ਪਰ ਸਿਰਫ ਸਿੱਖਿਆ ਨਾਲ ਹੀ ਕੰਮ ਨਹੀਂ ਚੱਲੇਗਾ, ਜਦੋਂ ਤੱਕ ਉਸ ਨੂੰ ਪ੍ਰਾਪਤ ਕਰਨ ਦੀ ਸਮਰੱਥਾ ਹਾਸਲ ਨਹੀਂ ਕੀਤੀ ਜਾਂਦੀ , ਉਸ ਦੇ ਸਬਕਾਂ *ਤੇ ਅਮਲ ਕਰਨ ਲਈ ਡੂੰਘਾਈ ਨਾਲ ਕੋਸ਼ਿਸ਼ ਨਹੀਂ ਕੀਤੀ ਜਾਂਦੀ, ਉਸ ਤੋਂ ਚੰਗਿਆਈ ਗ੍ਰਹਿਣ ਕਰਨ ਲਈ ਉਪਾਅ ਨਹੀਂ ਕੀਤੇ ਜਾਂਦੇ, ਉਸਦਾ ਇਸਤੇਮਾਲ ਕਲਿਆਣਕਾਰੀ ਕੰਮ ਲਈ ਨਹੀਂ ਕੀਤਾ ਜਾਂਦਾ। ਪਿੰਡਾ ਸ਼ਹਿਰਾਂ *ਚ ਬਰਾਬਰੀ ਨਾਲ 100 ਫੀਸਦ ਸਾਖਰਤਾ ਦਾ ਮਿਸ਼ਨ ਪੂਰਾ ਨਹੀਂ ਕੀਤਾ ਜਾਂਦਾ।

ਅਸਲ *ਚ ਅੰਗੇਜਾਂ ਤੋਂ ਭਾਰਤ ਨੂੰ ਜੋ ਅਜਾਦੀ ਪ੍ਰਾਪਤ ਹੋਈ, ਉਹ ਇਤਹਾਸਕ ਹੁੰਦੇ ਹੋਏ ਵੀ ਮੌਜੂਦਾ ਸਮੇਂ *ਚ ਅਧੂਰੀ ਹੈੇ।ਜਦੋਂ ਤੱਕ ਰਾਜਨੀਤਿਕ ਪਾਰਟੀਆਂ ਵੱਲੋਂ ਹਕੂਮਤ ਦਾ ਗਲਤ ਇਸਤੇਮਾਲ , ਔਰਤਾਂ ਦਾ ਸ਼ਰੀਰਕ ਅਤੇ ਮਾਨਸਿਕ ਸ਼ੋਸ਼ਣ, ਜਾਤੀਗਤ ਅਤੇ ਆਰਥਕ ਅਸਮਾਨਤਾ, ਰਾਜਨੀਤਿਕ ਅਤੇ ਆਰਥਕ ਸਵਾਰਥ, ਭ੍ਰਿਸ਼ਟਾਚਾਰ, ਭੁੱਖ, ਬੇਰੋਜਗਾਰੀ, ਭੇਦਭਾਵ, ਛੂਆਛਾਤ ਅਤੇ ਅੱਤਵਾਦ ਦਾ ਅੰਤ ਨਹੀਂ ਹੋ ਜਾਂਦਾ, ਉਦੋਂ ਤੱਕ ਡਾ ਼ਅੰਬੇਦਕਰ ਵੱਲੋਂ ਲਿਆ ਗਿਆ ਅਜਾਦ ਭਾਰਤ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ। ਇਸਦੇ ਲਈ ਨਾ ਸਿਰਫ ਸਿੱਖਿਆ ਨੂੰ ਰੋਜਗਾਰ ਨਾਲ ਜੋੜਨ ਦੀ ਲੋੜ ਹੈ, ਸਗੋਂ ਨੌਜੁਆਨ ਪੀੜ੍ਹੀ ਨੂੰ ਇਕੱਠਿਆਂ ਹੋ ਕੇ ਦੇਸ਼ ਹਿੱਤ ਦੇ ਲਈ ਵਧ ਚੜ੍ਹ ਕੇ ਕੰਮ ਕਰਨ ਦੀ ਵੀ ਲੋੜ ਹੈ। ਸਹੀ ਮਾਇਨਿਆਂ *ਚ ਅਤੇ ਹਕੀਕੀ ਰੂਪ *ਚ ਅਸੀਂ ਉਦੋਂ ਹੀ ਅਜਾਦ ਹੋ ਪਾਵਾਂਗੇ ਅਤੇ ਬਾਬਾ ਸਾਹਿਬ ਡਾ ਼ਭੀਮਰਾਓ ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰ ਸਕਾਂਗੇ।

ਹਰਪ੍ਰੀਤ ਸਿੰਘ ਬਰਾੜ

ਮੇਨ ਏਅਰ ਫੋਰਸ ਰੋਡ

ਬਠਿੰਡਾ

Previous articleਡਾ ਼ਅੰਬੇਦਕਰ ਦੇ ਸੁਪਨਿਆਂ ਦਾ ਭਾਰਤ
Next articleਕਿਸਾਨੀ ਮੋਰਚਾ