ਸ਼ਰਦ ਪਵਾਰ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ

ਮੁੰਬਈ (ਸਮਾਜ ਵੀਕਲੀ) : ਆਮਦਨ ਕਰ ਵਿਭਾਗ ਨੇ ਅੱਜ ਐੱਨਸੀਪੀ ਮੁਖੀ ਸ਼ਰਦ ਪਵਾਰ ਨੂੰ ਚੋਣ ਕਮਿਸ਼ਨ ਕੋਲ ਚੋਣਾਂ ਸਮੇਂ ਦਾਇਰ ਕੀਤੇ ਹਲਫ਼ਨਾਮੇ ਦੇ ਸਬੰਧ ’ਚ ਨੋਟਿਸ ਜਾਰੀ ਕੀਤਾ ਹੈ। ਸ੍ਰੀ ਪਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮਦਨ ਕਰ ਵਿਭਾਗ ਨੇ ਉਨ੍ਹਾਂ ਕੋਲੋਂ ਚੋਣਾਂ ਸਮੇਂ ਦਾਇਰ ਕੀਤੇ ਹਲਫ਼ਨਾਮੇ ਦੇ ਸਬੰਧ ’ਚ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ, ‘ਮੈਨੂੰ ਬੀਤੇ ਦਿਨ ਨੋਟਿਸ ਮਿਲਿਆ ਹੈ। ਸਾਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਸਾਨੂੰ ਹੋਰਨਾਂ ਮੈਂਬਰਾਂ ਨਾਲੋਂ ਵੱਧ ਪਿਆਰ ਕਰਦੀ ਹੈ। ਚੋਣ ਕਮਿਸ਼ਨ ਵੱਲੋਂ ਕਹੇ ਜਾਣ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਨੋਟਿਸ ਜਾਰੀ ਕੀਤਾ ਹੈ। ਅਸੀਂ ਨੋਟਿਸ ਦਾ ਜਵਾਬ ਦੇ ਰਹੇ ਹਾਂ।’

Previous articleਬਾਈਕਾਟ ਦੇ ਫੈਸਲੇ ’ਤੇ ਮੁੜ ਵਿਚਾਰ ਹੋਵੇ: ਨਾਇਡੂ
Next articleਲੋਕ ਸਭਾ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਦੀ ਸੰਭਾਵਨਾ