ਇਸਲਾਮਾਬਾਦ (ਸਮਾਜ ਵੀਕਲੀ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦੇਸ਼ ਛੱਡ ਕੇ ਇਲਾਜ ਲਈ ਯੂਕੇ ਜਾਣ ਦੀ ਆਗਿਆ ਦੇਣਾ ‘ਗਲਤੀ’ ਸੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਇਸ ਫ਼ੈਸਲੇ ਦਾ ‘ਅਫ਼ਸੋਸ’ ਹੈ। ਸ਼ਰੀਫ਼ (70) ਨੂੰ ਲਾਹੌਰ ਹਾਈ ਕੋਰਟ ਵੱਲੋਂ ਇਲਾਜ ਲਈ ਲੰਡਨ ਜਾਣ ਦੀ ਆਗਿਆ ਦਿੱਤੀ ਸੀ।