ਸ਼ਹੀਦ ਊਧਮ ਸਿੰਘ ਦਾ 121ਵਾ ਜਨਮ ਦਿਵਸ ਮਨਾਇਆ

ਕੈਪਸ਼ਨ- ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਪ੍ਰੋ ਚਰਨ ਸਿੰਘ,ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਮੋਮੀ ਅਤੇ ਹੋਰ

ਵਿਧਾਇਕ ਨਵਤੇਜ ਸਿੰਘ ਚੀਮਾ ,ਕੈਪਟਨ ਹਰਮਿੰਦਰ ਸਿੰਘ ਚੇਅਰਮੈਨ ਮਿਲਕਫੈੱਡ ਪੰਜਾਬ,ਤੇ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ )- ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ, ਸਾਹਿਤ ਸਭਾ, ਬਾਰ ਐਸੋਸੀਏਸ਼ਨ ਅਤੇ ਪ੍ਰੈੱਸ ਕਲੱਬ ਵੱਲੋਂ ਵੱਖ ਵੱਖ ਧਾਰਮਿਕ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਅਤੇ ਉਨ੍ਹਾਂ ਦੇ ਬੁੱਤ ਤੇ ਫੁੱਲਮਾਲਾਵਾਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਟਰੱਸਟ ਦੇ ਚੇਅਰਮੈਨ ਪ੍ਰੋ ਚਰਨ ਸਿੰਘ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਪੁੱਜੇ ਸਮੂਹ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਅਤੇ ਹੋਰ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਸਦਕਾ ਅਸੀਂ ਦੇਸ਼ ਵਾਸੀ ਅੱਜ ਆਜ਼ਾਦੀ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸਾਡੇ ਲਈ ਇਕ ਪ੍ਰੇਰਨਾ ਸਰੋਤ ਹੈ ਜਿਸ ਨੂੰ ਅਸੀਂ ਸਲਾਮ ਕਰਦੇ ਹਾਂ ਅਤੇ ਦਿੱਲੀ ਤੇ ਸਿੰਧੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਵੀ ਅਸੀਂ ਉਨ੍ਹਾਂ ਦੀ ਕੁਰਬਾਨੀ ਲਈ ਸਲਾਮ ਕਰਦੇ ਹਾਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਐਡਵੋਕੇਟ ਸ਼ਿੰਗਾਰਾ ਸਿੰਘ, ਸਾਹਿਤ ਸਭਾ ਦੇ ਪ੍ਰਧਾਨ ਡਾ ਸਵਰਨ ਸਿੰਘ, ਚਰਨ ਸਿੰਘ ਹੈਬਤਪੁਰ, ਬਲਬੀਰ ਸਿੰਘ ਜੈਨਪੁਰ, ਬਾਬਾ ਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਕਾਂਗਰਸੀ ਨੇਤਾ ਜਗਜੀਤ ਸਿੰਘ ਚਾਂਦੀ, ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਤਜਿੰਦਰ ਸਿੰਘ ਮੱਟਾ, ਨਵਤੇਜ ਸਿੰਘ ਟਿੱਬਾ, ਗੁਰਦਿਆਲ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਖਿੰਡਾ, ਬੀਬੀ ਭਜਨ ਕੌਰ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਬਲਜੀਤ ਕੌਰ, ਸਰਬਜੋਤ ਸਿੰਘ ਥਿੰਦ, ਤੇਜਿੰਦਰ ਸਿੰਘ ਧੰਜੂ ਆਦਿ ਵੀ ਹਾਜ਼ਰ ਸਨ।

ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਮਾਣਯੋਗ ਅਡੀਸ਼ਨਲ ਜੱਜ ਸੀਨੀਅਰ ਡਿਵੀਜ਼ਨ ਸ੍ਰੀ ਮਹੇਸ਼ ਕੁਮਾਰ ਵੱਲੋਂ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ ਐਡਵੋਕੇਟ, ਤਰੁਨ ਕੰਬੋਜ ਐਡਵੋਕੇਟ, ਗੁਰਮੀਤ ਸਿੰਘ ਢਿੱਲੋਂ ਐਡਵੋਕੇਟ, ਜਸਪਾਲ ਸਿੰਘ ਧੰਜ ਐਡਵੋਕੇਟ ਆਦਿ ਵੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਗਜ਼ੀਕੁਟਿਵ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਅਕਾਉਂਟੈਂਟ ਕੁਲਵਿੰਦਰ ਸਿੰਘ, ਅਕਾਊਂਟੈਂਟ ਜਰਨੈਲ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਵੀ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼੍ਰੋਮਣੀ ਯੂਥ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਪੰਜਾਬ ਨਿਰਮਾਣ ਮਜਦੂਰ ਯੂਨੀਅਨ ਵੱਲੋਂ ਜ਼ਿਲਾ ਪ੍ਰਧਾਨ ਸਰਵਣ ਸਿੰਘ ਅਤੇ ਤਹਿਸੀਲ ਪ੍ਰਧਾਨ ਸਤਪਾਲ ਮਹਿਤਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਕਾਸ ਪਲੰਬਰ, ਨਿਰਮਲ ਸਿੰਘ, ਉਮੇਸ਼ ਮਹਿਤਾ, ਕਮਲਜੀਤ ਸਿੰਘ, ਪੁਸ਼ਪਿੰਦਰ ਸਿੰਘ ਗੋਲਡੀ ਵੀ ਹਾਜਰ ਸਨ। ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਰਾਇਲ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਤੇ ਪੱਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇਸ ਮੌਕੇ ਬਖ਼ਸ਼ੀਸ਼ ਸਿੰਘ, ਹਰਭਜਨ ਸਿੰਘ, ਸੁਖਪਾਲਬੀਰ ਸਿੰਘ ਸੋਨੂੰ, ਪਰਮਜੀਤ ਸਿੰਘ, ਸੱਜਣ ਸਿੰਘ, ਗੁਰਵਿੰਦਰਜੀਤ ਸਿੰਘ, ਕਰਮਜੀਤ ਸਿੰਘ ਖਿੰਡਾ ਆਦਿ ਵੀ ਹਾਜ਼ਰ ਸਨ।

Previous articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਿਹਾੜਾ ਮਨਾਇਆ
Next article29 ਦਸੰਬਰ ਲਈ