ਸ਼ਹੀਦ – ਏ – ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ

(ਸਮਾਜ ਵੀਕਲੀ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸੈਂਟਰ ਬਾਸੋਵਾਲ , ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ , /ਜ਼ਿਲ੍ਹਾ – ਰੂਪਨਗਰ ( ਪੰਜਾਬ ) ਵਿਖੇ ਸ਼ਹੀਦ – ਏ – ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਨ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ – ਏ – ਆਜ਼ਮ ਸ. ਭਗਤ ਸਿੰਘ ਜੀ ਦੇ ਜੀਵਨ , ਉਨ੍ਹਾਂ ਦੀਆਂ ਸਿੱਖਿਆਵਾਂ , ਦੇਸ਼ ਭਗਤੀ ਆਦਿ ਬਾਰੇ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ। ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਨਾਲ ਸੰਬੰਧਿਤ ਬਾਲ ਪੇਂਟਿੰਗਜ਼ ਬਣਾਈਆਂ ਅਤੇ ਕਵਿਤਾਵਾਂ ਸੁਣਾਈਆਂ।ਇਸ ਮੌਕੇ ਸਕੂਲ ਦੇ ਵਿਦਿਆਰਥੀ , ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ , ਸਕੂਲ ਸਟਾਫ , ਸੁਰਿੰਦਰ ਕੌਰ , ਸੋਨੂੰ ਦੇਵੀ , ਬਲਵੀਰ ਕੌਰ , ਸਕੂਲ ਇੰਚਾਰਜ ਮੈਡਮ ਰਜਨੀ ਧਰਮਾਣੀ , ਸ਼ਿਵਾਨੀ ਰਾਣਾ ਆਦਿ ਹਾਜ਼ਰ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਮਾਨਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਇਆ ਗਿਆ
Next articleਪੰਜਾਬੀ ਮਾਂ