ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ @ਕੌਮੀ ਸ਼ਹੀਦ@ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ @ਤੇ ਦਬਾਅ ਬਣਾਇਆ ਜਾਵੇਗਾ – ਸੁਖਬਿੰਦਰ ਸਿੰਘ ਸਰਕਾਰੀਆ

-ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ @ਤੇ ਪੂਰਾ ਕਰਵਾਇਆ ਜਾਵੇਗਾ 

– ਕੈਪਟਨ ਸੰਦੀਪ ਸਿੰਘ ਸੰਧੂ -ਪਿੰਡ ਸਰਾਭਾ ਵਿਖੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

– ਪਿੰਡ ਦੀ ਕਲੱਬ ਨੂੰ ੫ ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਕੀਤਾ ਐਲਾਨ

ਸਰਾਭਾ/ਲੁਧਿਆਣਾ,  ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) :  ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀਓਲੌਜੀ, ਮੰਤਰੀ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਯਤਨਸ਼ੀਲ ਹੈ।

ਇਹ ਗੱਲ ਅੱਜ ਉਨ•ਾਂ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੌਕੇ ਉਨ•ਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੀ ਕਲੱਬ ਨੂੰ ੫ ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ।

ਸ੍ਰੀ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ @ਤੇ ਪਹਿਰਾ ਦੇਣ ਦੇ ਨਾਲ-ਨਾਲ ਉਨ•ਾਂ ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ੧੫ ਅਗਸਤ, ੨੦੧੮ ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਮੌਕੇ ਪਿੰਡ ਸਰਾਭਾ ਦੇ ਵਿਕਾਸ ਲਈ ੧.੨੫ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਉਨ•ਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਲਾਸਾਨੀ ਸ਼ਹੀਦੀ ਕਰਕੇ ਹੀ ਅੱਜ ਅਸੀਂ ਆਜ਼ਾਦ ਦੇਸ਼ ਦੀਆਂ ਆਜ਼ਾਦ ਹਵਾਵਾਂ ਦਾ ਨਿੱਘ ਮਾਣ ਰਹੇ ਹਾਂ। ਉਨ•ਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ @ਕੌਮੀ ਸ਼ਹੀਦ@ ਦਾ ਦਰਜਾ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖਣਗੇ। ਸਮਾਗਮ ਨੂੰ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਵੀ ਸੰਬੋਧਨ ਕਰਦਿਆਂ ਸ਼ਹੀਦ ਕਰਤਾਰ ਸਿੰਘ ਅਤੇ ਉਨ•ਾਂ ਦੇ ਸਾਥੀਆਂ ਦੇ ਸੰਘਰਸ਼ਮਈ ਜੀਵਨ ਬਾਰੇ ਬਾਖੂਬੀ ਚਾਨਣਾ ਪਾਇਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਤੋਂ ਵੀ ਉੱਪਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ•ਾਂ ਦੇ ਸ਼ਹੀਦੀ ਦਿਹਾੜੇ @ਤੇ ਰਾਜ ਪੱਧਰੀ ਸਮਾਗਮ ਆਯੋਜਨ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ•ਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨ•ਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਉਨ•ਾਂ ਭਰੋਸਾ ਦਿੱਤਾ ਕਿ ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ @ਤੇ ਪੂਰਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸ੍ਰੀ ਸਰਕਾਰੀਆ, ਕੈਪਟਨ ਸੰਧੂ ਸਮੇਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਹੀਦ ਦੇ ਬੁੱਤ, ਸਮਾਰਕ ਅਤੇ ਜੱਦੀ ਘਰ ਵਿਖੇ ਉਨ•ਾਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਉਨ•ਾਂ ਖੇਡ ਮੇਲੇ ਦੌਰਾਨ ਫੁੱਟਬਾਲ ਫਾਈਨਲ ਮੁਕਾਬਲੇ ਦੀ ਜੇਤੂ ਰਹੀਆਂ ਟੀਮਾਂ ਅਜੀਤਵਾਲ ਅਤੇ ਉੱਪ ਜੇਤੂ ਪਿੰਡ ਮਿਆਣਾ ਦੀਆਂ ਟੀਮਾਂ ਨੂੰ ਇਨਾਮਾਂ ਦੀ ਵੀ ਵੰਡ ਕੀਤੀ।

ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਬਾਵਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੇਡਾ ਦੇ ਵਾਈਸ ਚੇਅਰਮੈਨ ਸ੍ਰੀ ਕਰਨ ਵੜਿੰਗ, ਸੀਨੀਅਰ ਕਾਂਗਰਸੀ ਆਗੂ ਸ੍ਰੀ ਮੇਜਰ ਸਿੰਘ ਭੈਣੀ, ਐਸ.ਡੀ.ਐਮ. ਡਾ ਬਲਜਿੰਦਰ ਸਿੰਘ ਢਿੱਲੋਂ, ਕਰਨਜੀਤ ਸਿੰਘ ਸੋਨੀ ਗਾਲਿਬ, ਸ੍ਰੀ ਕੁਲਦੀਪ ਸਿੰਘ ਕਲੱਬ ਦੇ ਪ੍ਰਧਾਨ, ਸ੍ਰੀ ਮਨਜੀਤ ਸਿੰਘ ਭਰੋਵਾਲ, ਸ੍ਰੀ ਤੇਲੂ ਰਾਮ ਬਾਂਸਲ, ਸ੍ਰੀ ਕਿਕੀ ਖੰਗੂੜਾ, ਸ੍ਰੀ ਕਾਕਾ ਗਰੇਵਾਲ, ਸ੍ਰੀ ਦਵਿੰਦਰ ਸਿੰਘ ਗਰੇਵਾਲ, ਸ੍ਰੀ ਹਰਨੇਕ ਸਿੰਘ ਸਰਾਭਾ, ਸੰਦੀਪ ਸਿੰਘ ਸੇਖੋਂ ਪ੍ਰਧਾਨ ਐਸ ਐਸ ਯੂ ਆਈ ਲੁਧਿਆਣਾ ਦਿਹਾਤੀ, ਮਨਪ੍ਰੀਤ ਸਿੰਘ ਸਰਾਭਾ, ਤੇਲੂ ਰਾਮ ਬਾਂਸਲ ਪ੍ਰਧਾਨ ਨਗਰ ਕੌਸ਼ਲ ਮੁੱਲਾਂਪੁਰ, ਮਨਜੀਤ ਸਿੰਘ ਭਰੋਵਾਲ, ਲਖਵਿੰਦਰ ਸਿੰਘ ਘਮਨੇਵਾਲ, ਸੁਰਿੰਦਰ ਸਿੰਘ ਟੀਟੂ, ਗੁਲਵੰਤ ਸਿੰਘ ਜੰਡੀ,  ਹਰਮਨ ਕੁਲਾਰ, ਕਰਨਵੀਰ ਸਿੰਘ ਸੇਖੋਂ, ਅਨਿਲ ਜੈਨ, ਜਸਵੀਰ ਸਿੰਘ ਖੰਡੂਰ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਪ੍ਰਧਾਨ ਵਰਿੰਦਰ ਸਿੰਘ ਮਦਾਰਪੁਰਾ, ਪ੍ਰੇਮ ਸਿੰਘ ਬਾਸੀਆਂ, ਕੁਲਦੀਪ ਸਿੰਘ ਬੱਦੋਵਾਲ, ਜਗਦੀਸ ਸਿੰਘ ਜੱਗੀ ਪਮਾਲ, ਗੋਬਿੰਦ ਭੁਮਾਲ, ਸੁਖਵਿੰਦਰ ਸਿੰਘ ਟੋਨੀ ਸਰਪੰਚ ਭੱਠਾਧੂਹਾ, ਅਮਰਜੀਤ ਸਿੰਘ ਸਰਪੰਚ ਜੋਧਾਂ, ਪ੍ਰਮਿੰਦਰ ਸਿੰਘ ਛੋਕਰਾ, ਸੁਖਵਿੰਦਰ ਸਿੰਘ ਪਮਾਲੀ, ਪਰਮਜੀਤ ਸਿੰਘ ਪਾਲ ਰਤਨ, ਸਾਮ ਲਾਲ ਜਿੰਦਲ, ਮਨਜੀਤ ਕੌਰ ਪਮਾਲ, ਜਗਦੀਸ ਸਿੰਘ ਪੰਡੋਰੀ ਆਦਿ ਹਾਜਰ ਸਨ।

Previous articleਅਹਿਮ ਸ਼ਖਸੀਅਤ ਹੈ : ” ਸ੍ਰੀ ਸੁਰਜੀਤ ਰਾਣਾ ਜੀ “
Next article*ਸ਼ਾਇਰ ਦਾ ਆਤਮ ਸਮਰਪਣ*