ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਕਵਿਤਾ ਉਚਾਰਨ ਅਤੇ ਲੇਖ ਪ੍ਰਤੀਯੋਗਤਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂ ਢੀਂਗਾ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਦਾ 115 ਦਾ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।ਕਾਲਜ ਦੇ ਪ੍ਰੋ. ਮਿਸ ਹਰਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੀਆਂ ਵਿਿਦਆਰਥਣਾਂ ਵੱਲੋਂ ਬੜੇ ਉਤਾਸ਼ਹ ਨਾਲ ਭਾਗ ਲਿਆ ਗਿਆ।ਉਹਨਾਂ ਦੱਸਿਆ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਰਜਿੰਦਰ ਕੌਰ (ਬੀ.ਏ. ਭਾਗ ਪਹਿਲਾ) ਨੇ ਬਿਹਤਰੀਨ ਕਵਿਤਾ ਦਾ ਉਚਾਰਨ ਕੀਤਾ ਅਤੇ ਲੇਖ ਮੁਕਾਬਲਿਆਂ ਵਿਚ ਮਨਦੀਪ ਕੌਰ (ਬੀ.ਏ. ਤੀਜਾ) ਨੇ ਪਹਿਲਾ ਸਥਾਨ ਹਾਸਿਲ ਕੀਤਾ।ਇਸ ਮੌਕੇ ਸਮੂਹ ਸਟਾਫ ਮੌਜੂਦ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleरेल कोच फैक्ट्री में स्वच्छता पखवाड़ा के अंतर्गत विभिन्न कार्यक्रम आयोजित
Next articleਸਿੱਖਿਆ ਵਿਭਾਗ ਵਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ