ਸ਼ਹੀਦ ਭਗਤ ਸਿੰਘ ਵਿਚਾਰ ਮੰਚ  ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਸਾਈਕਲ ਰੈਲੀ ਕੱਢੀ ਗਈ

ਹੁਸੈਨਪੁਰ, 12 ਦਸੰਬਰ (ਕੌੜਾ)- ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫੈਕਟਰੀ ਵੱਲੋਂ ਕਿਸਾਨ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿੰਡ ਮੰਗਾ ਰੋਡਾ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੇਸ਼ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਸਾਈਕਲ ਰੈਲੀ ਕੱਢਦੇ ਹੋਏ ਭਾਰਤ ਸਰਕਾਰ ਨੂੰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਆਖਿਆ ਗਿਆ।ਸਾਇਕਲਾਂ ਤੇ ਤਖ਼ਤੀਆਂ ਲਗਾ ਕੇ ਨੌਜਵਾਨ ਅਤੇ ਕਿਸਾਨ ਮਜ਼ਦੂਰ ਅਤੇ ਭਗਤ ਸਿੰਘ ਵਿਚਾਰ ਮੰਚ ਦੇ ਕਾਰਕੁਨ ਰੋਸ ਭਰਪੂਰ ਨਾਅਰੇ ਮਾਰਦੇ ਹੋਏ ਪੂਰੇ ਪਿੰਡ ਦੇ ਸਮੂਹ ਲੋਕਾਂ ਨੂੰ ਦਿੱਲੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਤਨ ਮਨ ਧਨ ਨਾਲ ਸਹਿਯੋਗ ਕਰਨ ਲਈ ਆਖਿਆ ਗਿਆ।

>ਨਿਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਅਮਰੀਕ ਸਿੰਘ, ਪ੍ਰਧਾਨ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਨੇ ਕਿਹਾ ਕਿ ਇਸ ਕਾਨੂੰਨ ਨਾਲ ਇਕੱਲੇ ਕਿਸਾਨ ਹੀ ਨਹੀਂ ਪ੍ਰਭਾਵਿਤ ਹੋਣਗੇ ਬਲਕਿ ਮਜ਼ਦੂਰ ਅਤੇ ਦੇਸ਼ ਦੇ ਸਾਰੇ ਲੋਕ ਹੀ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਨਿਰਭਰ ਹੋ ਜਾਣਗੇ, ਕਾਰਪੋਰੇਟ ਘਰਾਣੇ ਅਨਾਜ਼ ਆਪਣੀ ਮਰਜ਼ੀ ਨਾਲ ਘੱਟੋ ਘੱਟ ਰੇਟ ਤੇ ਖਰੀਦ ਕਰਕੇ ਮਹਿੰਗੇ ਭਾਅ ਵੇਚਣਗੇ। ਪਿੰਡ ਦੇ ਸਰਪੰਚ ਸਾਹਿਬ ਨੇ ਆਖਿਆ ਕਿ ਮੰਗਾ ਰੋਡਾ ਪਿੰਡ ਤੋ ਕਾਫ਼ਲੇ ਬੰਨ੍ਹ ਕੇ ਦਿੱਲੀ ਕਿਸਾਨ ਜਾਣਗੇ ਅਤੇ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦੇ ਸੰਘਰਸ਼ ਦਾ ਤਨ ਮਨ ਧਨ ਨਾਲ ਸਹਿਯੋਗ ਕਰਦੇ ਰਹਾਂਗੇ।

Previous articleਓ ਮੈਂ ਸੌ ਸਾਲ ਦਾ ਆਂ…..
Next articleआर सी एफ द्वारा डिजीटलाइजेशन की तरफ एक और कदम