ਸ਼ਹੀਦ ਸਿੰਘਾਂ ਦੇ ਵਾਰਸਾਂ ਨੂੰ ਸ਼੍ਰੋਮਣੀ ਕਮੇਟੀ ’ਚ ਨੌਕਰੀ ਦੇਣ ਦਾ ਫ਼ੈਸਲਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ ਕਮੇਟੀ ਦੀ ਬੈਠਕ ਵਿੱਚ ਸਮੂਹ ਮੈਂਬਰਾਂ ਨੇ ਇੱਕਸੁਰਤਾ ਦੇ ਨਾਲ ਫ਼ੈਸਲਾ ਕੀਤਾ ਕਿ ਪਿਛਲੇ ਸਾਲ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਗਏ ਐਲਾਨ ਤਹਿਤ 34 ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਜਿਹੜੇ ਪਰਿਵਾਰਾਂ ਦੇ ਵਾਰਸਾਂ ਨੂੰ ਅਜੇ ਤੱਕ ਨੌਕਰੀ ਨਹੀਂ ਮਿਲ ਸਕੀ ਉਨ੍ਹਾਂ ਦੇ ਵਾਰਸਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਸ਼ਹੀਦ ਸਿੰਘਾਂ ਦੇ 34 ਪਰਿਵਾਰ ਵਿਚੋਂ 12 ਨੂੰ ਹਾਲੇ ਤੱਕ ਨੌਕਰੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਕੇਸ 29 ਸਤੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਜ਼ਿਕਰਯੋਗ ਹੈ ਕਿ 1982 ਵਿੱਚ ਧਰਮ ਯੁੱਧ ਮੋਰਚਾ ਲੱਗਿਆ ਸੀ, ਤਾਂ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਦੇ ਗ੍ਰਿਫ਼ਤਾਰ ਕੀਤੇ ਗਏ 34 ਸਿੰਘਾਂ ਨੂੰ ਜਦੋਂ ਅੰਮ੍ਰਿਤਸਰ ਸਾਹਿਬ ਤੋਂ ਬਠਿੰਡਾ ਜੇਲ੍ਹ ਲਿਜਾਇਆ ਜਾ ਰਿਹਾ ਸੀ, ਉਦੋਂ ਤਰਨ ਤਾਰਨ ਵਿੱਚ ਵਾਪਰੇ ਰੇਲ ਹਾਦਸੇ ਦੌਰਾਨ ਉਹ ਸਾਰੇ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀ ਦੇਣ ਦਾ ਫੈਸਲਾ ਹੋਇਆ ਸੀ ਅਤੇ ਜ਼ਿਆਦਾਤਰ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀ ਮਿਲ ਵੀ ਗਈ ਸੀ ਪਰ ਕੁਝ ਪਰਿਵਾਰ ਅਜੇ ਬਾਕੀ ਸਨ, ਜਿਨ੍ਹਾਂ ਬਾਰੇ ਹੁਣ ਫ਼ੈਸਲਾ ਕੀਤਾ ਗਿਆ ਹੈ

Previous articleਸੰਸਦ ਰੋਕੇ ਸਿਆਸਤ ਦਾ ਅਪਰਾਧੀਕਰਨ: ਸੁਪਰੀਮ ਕੋਰਟ
Next articleਸੀਬੀਆਈ ਨੇ ਨਿਤਿਨ ਸੰਦੇਸਰਾ ਬਾਰੇ ਇੰਟਰਪੋਲ ਤੋਂ ਜਾਣਕਾਰੀ ਮੰਗੀ