ਸ਼ਾਨ ਨਾਲ ਜਿੱਤੇਗਾ ਸ਼ਾਮਚੁਰਾਸੀ ਵਿਚ ਅਕਾਲੀ ਦਲ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਹਲਕੇ ਦੀ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਵਿਚ ਸ਼ਾਮਚੁਰਾਸੀ ਨਗਰ ਕੌਂਸਲ ਚੋਣ ਵਿਚ ਖੜ੍ਹੇ 9 ਅਕਾਲੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਸਬੰਧੀ ਵਿਸੇਸ਼ ਗੱਲਬਾਤ ਕਰਦਿਆਂ ਵਾਰਡ ਨੰਬਰ 2 ਦੇ ਉਮੀਦਵਾਰ ਮੰਗੀ ਰਾਮ, ਵਾਰਡ 8 ਦੇ ਉਮੀਦਵਾਰ ਸੁਰਿੰਦਰ ਘੁੰਘਰੀ ਅਤੇ ਵਾਰਡ ਨੰਬਰ 4 ਦੇ ਉਮੀਦਵਾਰ ਦੁਪਿੰਦਰ ਬੰਟੀ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਚ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੈ ਅਤੇ ਵੋਟਰਾਂ ਸਪ੍ਰੋਟਰਾਂ ਵਲੋਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਫੈਸਲਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਸਾਰੇ ਵਾਰਡਾਂ ਵਿਚ ਵੀ ਅਕਾਲੀ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਅਤੇ ਉਹ ਦਿਨ ਰਾਤ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮਚੁਰਾਸੀ ਸ਼ਹਿਰ ਦੇ ਵਿਕਾਸ ਨੂੰ ਪਹਿਲਾਂ ਨਾਲੋਂ ਵੀ ਤੇਜ਼ ਕੀਤਾ ਜਾਵੇਗਾ। ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਸਾਰੇ ਉਮੀਦਵਾਰ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹਨ।

Previous articleਸ਼ਾਮਚੁਰਾਸੀ ਚੋਣ ਦੰਗਲ ਵਿਚ ਖੜ੍ਹੇ 5 ਅਜ਼ਾਦ ਉਮੀਦਵਾਰਾਂ ਨੇ ਕੀਤਾ ਜਿੱਤ ਦਾ ਦਾਅਵਾ
Next articleਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਨੇ ਕਿਸਾਨੀ ਸ਼ੰਘਰਸ਼ ਵਿਚ ਸਹਾਇਤਾ ਭੇਜਣ ਵਾਲੇ ਐਨ.ਆਰ.ਆਈਜ਼. ਦਾ ਕੀਤਾ ਵਿਸ਼ੇਸ਼ ਧੰਨਵਾਦ