ਨਵੀਂ ਦਿੱਲੀ ,ਸਮਾਜ ਵੀਕਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੱਕਰਵਾਤੀ ਤੂਫਾਨ ਤਾਊਤੇ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਗੱਲਬਾਤ ਕਰਕੇ ਤਿੰਨਾਂ ਰਾਜਾਂ ਵਿਚਲੇ ਹਾਲਾਤ ਦਾ ਜਾਇਜ਼ਾ ਲਿਆ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ਾਹ ਨੇ ਫੋਨ ’ਤੇ ਇਨ੍ਹਾਂ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਤਾਊਤੇ ਕਾਰਨ ਬਣੇ ਹਾਲਾਤ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਹਰ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਰਾਜਸਥਾਨ ’ਚ ਚੱਕਰਵਾਤੀ ਤੂਫ਼ਾਨ ਦਾ ਕੋਈ ਸਿੱਧਾ ਅਸਰ ਨਹੀਂ ਸੀ ਪਰ ਉਸ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly