ਸ਼ਿਮਲਾ/ਪਟਨਾ (ਸਮਾਜ ਵੀਕਲੀ) :ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਲਾਗ ’ਤੇ ਕਾਬੂ ਪਾਉਣ ਦੇ ਮੱਦੇਨਜ਼ਰ ਸੂਬੇ ’ਚ 7 ਮਈ ਤੋਂ 16 ਮਈ ਤੱਕ 10 ਦਿਨਾਂ ਲਈ ਤਾਲਾਬੰਦੀ ਕਰਨ ਦਾ ਫ਼ੈਸਲਾ ਕੀਤਾ ਹੈ। ਇੱਕ ਸਰਕਾਰੀ ਤਰਜਮਾਨ ਨੇ ਦੱਸਿਆ ਕਿ ਕਰੋਨਾ ਕਰਫਿਊ ਲਾਉਣ ਦਾ ਫ਼ੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ’ਚ ਲਿਆ ਗਿਆ।
ਉਧਰ ਬਿਹਾਰ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ’ਚ ਅਸਾਧਾਰਨ ਵਾਧੇ ਮਗਰੋਂ 11 ਦਿਨਾਂ ਦਾ ਮੁਕੰਮਲ ਲੌਕਡਾਊਨ ਲਾ ਦਿੱਤਾ ਗਿਆ ਹੈ। ਬਿਹਾਰ ਵਿੱਚ ਸੂਬਾ ਸਰਕਾਰ ਨੂੰ ਲੋਕਾਂ ਵੱਲੋਂ ਕੋਵਿਡ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਖਾਸੀ ਮੁਸ਼ਕਲ ਆ ਰਹੀ ਸੀ। ਉਂਜ ਲੌਕਡਾਊਨ ਲਾਉਣ ਤੋਂ ਪਹਿਲਾਂ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਖਰੀਦੋ-ਫਰੋਖ਼ਤ ਲਈ ਸਵੇਰੇ 7 ਵਜੇ ਤੋਂ 11 ਵਜੇ ਤੱਕ ਚਾਰ ਘੰਟਿਆਂ ਦਾ ਸਮਾਂ ਦਿੱਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly