ਸ਼ਿਵ ਸੈਨਾ ਨੇਤਾ ਸੰਜੈ ਰਾਉਤ ਨੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ

ਮੁੰਬਈ (ਸਮਾਜ ਵੀਕਲੀ): ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਮੁਖੀ ਊਧਵ ਠਾਕਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਲੀ ਦੇ ਨਜ਼ਦੀਕ ਗਾਜ਼ੀਪੁਰ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਰਾਉਤ ਨੇ ਇਸ ਮੌਕੇ ਸਪਸ਼ਟ ਕੀਤਾ ਕਿ ਮਹਾਰਾਸ਼ਟਰ ਸਰਕਾਰ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ। ਸੰਜੇ ਰਾਉਤ ਦੀ ਅਗਵਾਈ ਵਿਚ ਅੱਜ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਦਾ 6 ਮੈਂਬਰੀ ਵਫਦ ਗਾਜ਼ੀਪੁਰ ਸਰਹੱਦ ‘ਤੇ ਪਹੁੰਚਿਆ ਤੇ ਕਿਸਾਨਾਂ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੱਤਾ।

Previous articleਜਲਾਲਾਬਾਦ ’ਚ ਨਗਰ ਕੌਂਸਲ ਚੋਣਾਂ: ਤਹਿਸੀਲ ਕੰਪਲੈਕਸ ’ਚ ਖੁੱਲ੍ਹ ਕੇ ਚੱਲੀਆਂ ਗੋਲੀਆਂ, ਸੁਖਬੀਰ ਦੇ ਸੁਰੱਖਿਆ ਅਮਲੇ ਨੇ ਹਵਾਈ ਫਾਇਰਿੰਗ ਕਰਕੇ ਸ਼ਰਾਰਤੀ ਅਨਸਰਾਂ ਨੂੰ ਖਦੇੜਿਆ
Next articleਪੰਜਾਬ ਦੇ ਮੁੱਖ ਮੰਤਰੀ ਦੀ ਸਰਬ ਪਾਰਟੀ ਮੀਟਿੰਗ: ਕੈਪਟਨ ਨੇ ਸੰਘਰਸ਼ਸ਼ੀਲ ਕਿਸਾਨਾਂ ਦੀ ਮੌਤ ਨੂੰ ਦੁਖਦਾਈ ਦੱਸਿਆ, ਭਾਜਪਾ ਵੱਲੋਂ ਮੀਟਿੰਗ ਦਾ ਬਾਈਕਾਟ