ਕੋਲਕਾਤਾ (ਸਮਾਜ ਵੀਕਲੀ) :ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਭਾਰਤੀ ਜਨਤਾ ਪਾਰਟੀ ਨੇ ਅੱਜ ਸ਼ੁਵੇਂਦੂ ਅਧਿਕਾਰੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਸ਼ੁਵੇਂਦੂ ਅਧਿਕਾਰੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦਾ ਐਲਾਨ ਕੀਤਾ।
ਅਧਿਕਾਰੀ ਨੇ ਸਖਤ ਮੁਕਾਬਲੇ ’ਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਨੰਦੀਗ੍ਰਾਮ ਵਿਧਾਨ ਸਭਾ ਹਲਕੇ ਤੋਂ ਹਰਾਇਆ ਸੀ। ਨੰਦੀਗ੍ਰਾਮ ਤੋਂ ਬਾਅਦ ਹੁਣ ਵਿਧਾਨ ਸਭਾ ’ਚ ਮਮਤਾ ਤੇ ਅਧਿਕਾਰੀ ਮੁੜ ਆਹਮੋ-ਸਾਹਮਣੇ ਹੋਣਗੇ।