ਰੂਪਨਗਰ (ਸਮਾਜਵੀਕਲੀ): ਰੂਪਨਗਰ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ।
ਮੀਟਿੰਗ ਦੌਰਾਨ ਡਾ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਸਬੰਧੀ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਦੋਵੇਂ ਸਰਕਾਰਾਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ।
ਇਸ ਮੌਕੇ ਇਹ ਵੀ ਫੈ਼ਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ, ਸੋਈ, ਇਸਤਰੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰ ਬੇਲਾ ਚੌਕ ਰੂਪਨਗਰ ਵਿਚ ਸਵੇਰੇ ਮੇਨ ਬਾਜ਼ਾਰ ਤੋਂ ਹੁੰਦੇ ਹੋਏ ਨਗਰ ਕੌਂਸਲ ਦੇ ਦਫ਼ਤਰ ਤੱਕ ਰੋਸ ਰੈਲੀ ਕੱਢਣਗੇ।